24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ 15 ਸੀਨੀਅਰ ਪੈਨਸ਼ਨਰਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਕੋਟਕਪੂਰਾ, 18 ਦਸੰਬਰ (ਮੋਹਰ ਸਿੰਘ ਗਿੱਲ)-ਪੈਨਸ਼ਨ ਤਾਂ ਕਰਮਚਾਰੀ ਦਾ ਅਧਿਕਾਰ ਹੈ, ਜਿਹੜਾ ਕਿ ਸਮਾਜਿਕ ਸੁਰੱਖਿਆ ਤਹਿਤ ਉਸ ਨੂੰ ਹਰ ਹਾਲਤ ਵਿਚ ਮਿਲਣਾ ਹੈ, ਕਿਉਂਕਿ ਉਸ ਨੇ ਆਪਣੀ ਜਵਾਨੀ ਦਾ ਸਾਰਾ ਸਮਾਂ ਸਰਕਾਰੀ ਸੇਵਾ ਵਿਚ ਲਗਾਇਆ ਹੁੰਦਾ ਹੈ | ਪੈਨਸ਼ਨ ਤਾਂ ਮੁਲਾਜ਼ਮਾਂ ਦੇ ਬੁਢਾਪੇ ਦੀ ਡੰਗੋਰੀ ਹੈ | ਇਹ ਪ੍ਰਗਟਾਵਾ ਪੰਜਾਬ ਪੈਨਸ਼ਨਰਜ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਸਬੰਧਿਤ ਏਟਕ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਏ ਗਏ ਪੈਨਸ਼ਨਰ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ ਵਲੋਂ ਕੀਤਾ ਗਿਆ | ਸਮਾਗਮ ਦੌਰਾਨ 15 ਸੀਨੀਅਰ ਪੈਨਸ਼ਨਰਾਂ ਪ੍ਰਮੋਦ ਕੁਮਾਰ ਸ਼ਰਮਾ ਬਰਗਾੜੀ, ਸ਼ਕੁੰਤਲਾ ਦੇਵੀ, ਪਿ੍ੰਸੀਪਲ ਮੇਹਰ ਸਿੰਘ ਸੰਧੂ, ਅਸ਼ੋਕ ਚਾਵਲਾ ਸੁਪਰਡੈਂਟ, ਸੁਖਚਰਨ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ, ਰੁਲਦਾ ਸਿੰਘ ਪੀ.ਆਰ.ਟੀ.ਸੀ, ਜਗਵੰਤ ਸਿੰਘ ਬਰਾੜ ਮੁੱਖ ਅਧਿਆਪਕ, ਦੇਵ ਕੌਰ ਮੁੱਖ ਅਧਿਆਪਕਾ, ਹਰਦੀਪ ਸਿੰਘ ਲੈਕਚਰਾਰ, ਕਸ਼ਮੀਰਾ ਸਿੰਘ, ਸੰਤੋਸ਼ ਕੁਮਾਰੀ ਚਾਵਲਾ, ਹਰਜੀਤ ਕੌਰ ਭੁੱਲਰ ਅਤੇ ਜਸਪਾਲ ਸਿੰਘ ਆਦਿ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪੈਨਸ਼ਨਰ ਆਗੂ ਮੁਖਤਿਆਰ ਸਿੰਘ ਮੱਤਾ, ਸੋਮਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਖਦੇਵ ਸਿੰਘ ਗਿੱਲ ਸੁਪਰਡੈਂਟ ਫ਼ਰੀਦਕੋਟ, ਸ਼ਾਮ ਲਾਲ ਚਾਵਲਾ, ਅਮਰਜੀਤ ਕੌਰ ਛਾਬੜਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਕੁਲਜੀਤ ਸਿੰਘ ਬੰਬੀਹਾ, ਪ੍ਰਦੀਪ ਸਿੰਘ ਬਰਾੜ, ਪਿ੍ੰਸੀਪਲ ਗੁਰਦੀਪ ਕੌਰ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ ਅਤੇ ਨਾਹਰ ਸਿੰਘ ਗਿੱਲ ਨੇ ਦੱਸਿਆ ਕਿ ਏਟਕ ਵਿਚ ਸ਼ਾਮਿਲ ਸਮੂਹ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੈਨਸ਼ਨਰ ਦਿਵਸ ਨੂੰ ਸਮਰਪਿਤ ਸੂਬਾਈ ਚੇਤਨਾ ਕਨਵੈਨਸ਼ਨ 20 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10-30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ, ਨੇੜੇ ਬੱਸ ਸਟੈਂਡ ਮੋਗਾ ਵਿਖੇ ਕੀਤੀ ਜਾ ਰਹੀ ਹੈ | ਇਸ ਮੌਕੇ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਜਸਵਿੰਦਰ ਸਿੰਘ ਬਰਾੜ, ਗੁਰਦੀਪ ਭੋਲਾ, ਹਰਦੇਵ ਸਿੰਘ ਗਿੱਲ, ਮੰਦਰ ਸਿੰਘ ਲੈਕਚਰਾਰ, ਤਾਰਾ ਸਿੰਘ, ਰਮੇਸ਼ ਢੈਪਈ, ਸੁਖਮੰਦਰ ਸਿੰਘ ਰਾਮਸਰ, ਸਵਰਨ ਸਿੰਘ ਚਾਨੀ, ਹਰਜਿੰਦਰ ਸਿੰਘ, ਗੁਰਕੀਰਤ ਸਿੰਘ, ਮੇਜਰ ਸਿੰਘ, ਹਾਕਮ ਸਿੰਘ ਡੀ.ਪੀ.ਈ, ਰਮੇਸ਼ਵਰ ਸਿੰਘ ਸੁਪਰਡੈਂਟ, ਮੇਜਰ ਸਿੰਘ ਪੰਜਗਰਾਈਾ ਕਲਾਂ, ਰਾਮ ਮੂਰਤੀ, ਉਰਮਿਲਾ ਦੇਵੀ, ਮਲਕੀਤ ਸਿੰਘ ਢਿੱਲਵਾਂ ਕਲਾਂ, ਹਰਦੀਪ ਸਿੰਘ ਫਿਡੂ ਭਲਵਾਨ, ਦਰਸ਼ਨ ਸਿੰਘ ਫ਼ੌਜੀ, ਬਾਬੂ ਸਿੰਘ ਧਾਲੀਵਾਲ, ਕੇਵਲ ਸਿੰਘ ਲੰਭਵਾਲੀ, ਪਰਮਿੰਦਰ ਕੌਰ ਬਰਾੜ, ਸ੍ਰੀ ਕਿ੍ਸ਼ਨ ਸ਼ਰਮਾ, ਹਰੀ ਚੰਦ ਧਿੰਗੜਾ, ਜੋਗਿੰਦਰ ਸਿੰਘ ਛਾਬੜਾ, ਗੇਜ ਰਾਮ ਭੌਰਾ ਅਤੇ ਪਰਮਜੀਤ ਕੌਰ ਔਲਖ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਪੰਜਗਰਾੲੀਂ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਵੇਂ ਉਮੀਦਵਾਰ ਜੇਤੂ ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ
Ad Position 24