ਪੰਜਗਰਾੲੀਂ ਕਲਾਂ, 18 ਦਸੰਬਰ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨ ਪੰਜਗਰਾੲੀਂ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੋਵੇਂ ਉਮੀਦਵਾਰ ਭੁਪਿੰਦਰ ਸਿੰਘ ਲਾਲੀ ਬਾਦਲ 1654 ਵੋਟਾਂ ਤੇ ਗੁਰਮੇਲ ਸਿੰਘ ਬਰਾੜ 335 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤ ਗਏ ਹਨ | ਇਨ੍ਹਾਂ ਉਮੀਦਵਾਰਾਂ ਦੀ ਜਿੱਤ ਦਾ ਐਲਾਨ ਹੁੰਦਿਆਂ ਹੀ ਅਕਾਲੀ ਵਰਕਰਾਂ ਵਿਚ ਜੋਸ਼ ਦੀ ਲਹਿਰ ਦੌੜ ਗਈ ਤੇ ਢੋਲ ਦੀ ਤਾਲ 'ਤੇ ਭੰਗੜੇ ਪੈਣ ਲੱਗੇ | ਆਪਣੀ ਜਿੱਤ ਨੂੰ ਪਾਰਟੀ ਵਰਕਰਾਂ ਤੇ ਹਲਕੇ ਦੇ ਵੋਟਰਾਂ ਦੀ ਜਿੱਤ ਦੱਸਦਿਆਂ ਭੁਪਿੰਦਰ ਸਿੰਘ ਲਾਲੀ ਬਾਦਲ ਤੇ ਗੁਰਮੇਲ ਸਿੰਘ ਬਰਾੜ ਨੇ ਹਲਕੇ ਦੇ ਸਮੂਹ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਦੀ ਇਸ ਜਿੱਤ ਦੀ ਖੁਸ਼ੀ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ, ਸੁਖਵਿੰਦਰ ਸਿੰਘ ਕੋਟਸੁਖੀਆ, ਮਨਦੀਪ ਸਿੰਘ ਰੂਬੀ, ਸ਼ਿਵਰਾਜ ਸਿੰਘ ਗਿੱਲ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਯੂਥ ਆਗੂ ਬਲਵਿੰਦਰ ਸਿੰਘ ਬੱਬਲੀ ਗਿੱਲ, ਦਲ ਬਰਾੜ, ਬਲਵਿੰਦਰ ਕੌਰ ਬਰਾੜ, ਹਰਦੀਪ ਸਿੰਘ ਮੰਤਰੀ, ਸੁਖਦੇਵ ਸਿੰਘ ਭੋਲਾ ਸੰਧੂ, ਸੁਰਜੀਤ ਸਿੰਘ ਬਰਾੜ, ਲਛਮਣ ਸਿੰਘ ਯੋਧਾ, ਪ੍ਰਧਾਨ ਇਕਬਾਲ ਸਿੰਘ ਅਕਾਲੀ, ਤਰਲੋਚਨ ਸਿੰਘ ਪੱਪਾ ਸਰਾਂ, ਜਗਤਾਰ ਸਿੰਘ ਸਰਾਂ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਮੀਤ ਜਥੇਦਾਰ, ਸਤਨਾਮ ਸਿੰਘ ਚਾਨਾ, ਪੱਪਾ ਸੰਧੂ, ਜਗਸੀਰ ਸਿੰਘ ਬਰਾੜ, ਆਤਮਾ ਸਿੰਘ ਬਰਾੜ ਨੇ ਹਲਕਾ ਜੈਤੋ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੂੰ ਵਧਾਈ ਦਿੱਤੀ |