ਫ਼ਰੀਦਕੋਟ, 18 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਗਿਣਤੀ ਦੇ ਆਏ ਨਤੀਜਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦਿਹਾਤੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਸ਼ਰਨ ਸਿੰਘ ਨੇ 142 ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਉਮੀਦਵਾਰ ਗੁਰਕੰਵਲ ਸਿੰਘ ਨੂੰ ਮਾਤ ਦਿੰਦਿਆਂ ਇਹ ਸੀਟ ਜਿੱਤ ਲਈ ਹੈ | ਗੁਰਸ਼ਰਨ ਸਿੰਘ ਦੀ ਜਿੱਤ 'ਤੇ ਉਨ੍ਹਾਂ ਦੇ ਸਮਰਥਕਾਂ ਨੇ ਖੁਸ਼ੀ ਢੋਲ ਵਜਾ ਕੇ ਤੇ ਪਟਾਕੇ ਚਲਾ ਕੇ ਖੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਗੁਰਸ਼ਰਨ ਸਿੰਘ ਨੇ ਪਾਰਟੀ ਹਾਈ ਕਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਕਰਦਿਆਂ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ |