24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵਿਧਾਨ ਸਭਾ ਹਲਕਾ ਜੈਤੋ 'ਚ 'ਆਪ' ਦੇ ਉਮੀਦਵਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ-ਵਿਧਾਇਕ ਅਮੋਲਕ ਸਿੰਘ

Ad Position 21
No active advertisement
ਅਜੀਤ ਡੈਸਕ 19-12-2025
ਜੈਤੋ, 18 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਹ ਗੱਲ ਵਿਧਾਇਕ ਅਮੋਲਕ ਸਿੰਘ ਨੇ ਚੋਣ ਨਤੀਜਿਆਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤੀ | ਉਨ੍ਹਾਂ ਕਿਹਾ ਕਿ ਜੈਤੋ ਹਲਕੇ 'ਚ 'ਆਪ' ਨੂੰ 15 ਬਲਾਕ ਸੰਮਤੀ ਤੇ 3 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਤੇ ਜਿੱਤ ਪ੍ਰਾਪਤ ਹੋਈ | ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਜਾਂਦਾ ਹੈ ਕਿਉਂਕਿ ਲੋਕਾਂ ਨੇ ਵਿਕਾਸ ਕਾਰਜਾਂ, ਪਾਰਦਰਸ਼ੀ ਸ਼ਾਸਨ ਤੇ ਲੋਕ-ਹਿਤੈਸ਼ੀ ਨੀਤੀਆਂ 'ਤੇ ਮੋਹਰ ਲਗਾਈ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਮਿਲੀ ਇਸ ਜਿੱਤ ਨਾਲ ਸਪੱਸ਼ਟ ਹੋ ਗਿਆ ਹੈ ਕਿ ਲੋਕ ਸਰਕਾਰ ਦੇ ਕੰਮਕਾਜ ਨਾਲ ਸੰਤੁਸ਼ਟ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੇ ਸਾਰੇ ਜੇਤੂ ਤੇ ਨਿਰਵਿਰੋਧ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ | ਵਿਧਾਇਕ ਨੇ ਆਸ ਪ੍ਰਗਟ ਕੀਤੀ ਕਿ ਜੇਤੂ ਨੁਮਾਇੰਦੇ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਹੋਰ ਤੇਜ਼ੀ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਜੈਤੋ 'ਚ ਧੜੇਬੰਦੀ ਰਹੀ ਕਾਂਗਰਸੀ ਉਮੀਦਵਾਰ ਦੇ ਮਾੜੇ ਪ੍ਰਦਰਸ਼ਨ ਦਾ ਕਾਰਨ-ਢਿੱਲਵਾਂ ਅਗਲੀ ਖ਼ਬਰ ਫ਼ਰੀਦਕੋਟ ਦਿਹਾਤੀ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੇ 'ਆਪ' ਉਮੀਦਵਾਰ ਗੁਰਸ਼ਰਨ ਸਿੰਘ ਬਰਾੜ 142 ਵੋਟਾਂ ਨਾਲ ਜੇਤੂ
Ad Position 24