24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਚਾਹੁੰਦੇ ਹਨ-ਪਰਮਬੰਸ ਸਿੰਘ ਰੋਮਾਣਾ

Ad Position 21
No active advertisement
ਅਜੀਤ ਡੈਸਕ 19-12-2025
ਫ਼ਰੀਦਕੋਟ, 18 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੋਣ ਨਤੀਜਿਆਂ ਵਿਚ ਇਸ ਸਪਸ਼ਟ ਸੰਕੇਤ ਮਿਲਦਾ ਹੈ ਕਿ ਪੰਜਾਬ ਦੇ ਲੋਕ ਹੁਣ ਸੁਖਬੀਰ ਸਿੰਘ ਬਾਦਲ ਨੂੰ ਚਾਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਰਦਿਆਂ ਕਿ ਮਾਲਵਾ ਖੇਤਰ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਇਨ੍ਹਾਂ ਚੋਣਾਂ 'ਚ ਜਿਹੜੀ ਸਫ਼ਲਤਾ ਮਿਲੀ ਹੈ ਵਿਰੋਧੀਆਂ ਦਾ ਕੂੜ ਪ੍ਰਚਾਰ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸੱਤਾ ਤੋਂ ਨੌ ਸਾਲ ਬਾਹਰ ਰਿਹਾ ਹੈ | ਪੰਜਾਬ ਦੇ ਵੋਟਰਾਂ ਨੇ ਪਹਿਲਾਂ ਪੰਜ ਸਾਲ ਕਾਂਗਰਸ ਤੇ ਹੁਣ 4 ਸਾਲ ਆਮ ਆਦਮੀ ਪਾਰਟੀ ਦੇ ਵੀ ਦੇਖ ਲਏ ਹਨ | ਇਨ੍ਹ੍ਹਾਂ ਦੋਨਾਂ ਪਾਰਟੀਆਂ ਨੇ ਕੁਝ ਨਹੀਂ ਕੀਤਾ | ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਆਪਣੇ ਹੀ ਪਿੰਡਾਂ ਵਿਚ ਹਾਰ ਗਏ ਹਨ | ਇਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਚੁਟਕਲਿਆਂ ਤੋਂ ਲੋਕ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਅਮਨ ਅਮਾਨ ਖ਼ਤਮ ਹੋ ਚੁੱਕਿਆ ਹੈ, ਗੈਂਗਸ਼ਟਰਾਂ ਦਾ ਬੋਲਬਾਲਾ ਹੈ ਤੇ ਸ਼ਰੇ੍ਹਆਮ ਕਤਲ ਤੇ ਜੇਲ੍ਹਾਂ ਵਿਚ ਬੈਠੇ ਗੈਂਗਸ਼ਟਰਾਂ ਵਲੋਂ ਲੋਕਾਂ ਤੋਂ ਫ਼ਿਰੌਤੀਆਂ ਵਸੂਲ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸ਼ੇਰ ਸਿੰਘ ਮੰਡਵਾਲਾ ਜ਼ਿਲ੍ਹਾ ਪ੍ਰਧਾਨ ਅਤੇ ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ 'ਆਪ' ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਹਰਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਦਿਖੇ ਬਦਲਦੀ ਹਵਾ ਦੇ ਰੰਗ
Ad Position 24