24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਐਲਡਰਜ਼ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 19-12-2025
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਦਫ਼ਤਰ ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਐਲਡਰਜ਼ ਦਿਵਸ (ਬਜ਼ੁਰਗ ਦਿਵਸ) ਮਨਾਇਆ ਗਿਆ | ਸਮਾਗਮ ਦਾ ਉਦੇਸ਼ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਤਜ਼ਰਬੇ ਤੇ ਸੇਵਾਵਾਂ ਦਾ ਸਨਮਾਨ ਕਰਨਾ ਸੀ | ਸਮਾਗਮ 'ਚ ਰਾਜੇਸ਼ ਠਾਕੁਰ ਡੀ.ਐੱਸ.ਪੀ (ਪੀ.ਬੀ.ਆਈ. ਹੋਮੀਸਾਈਡ ਤੇ ਫੋਰੈਂਸਿਕ) ਸ੍ਰੀ ਮੁਕਤਸਰ ਸਾਹਿਬ, ਸਮੂਹ ਦਫ਼ਤਰੀ ਸਟਾਫ਼ ਤੇ ਵੱਡੀ ਗਿਣਤੀ 'ਚ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਲੋਂ ਭਾਗ ਲਿਆ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਵਲੋਂ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਜੀ ਆਇਆ ਆਖਿਆ ਗਿਆ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਭ ਤੋਂ ਵੱਡੀ ਉਮਰ ਦੇ 5 ਰਿਟਾਇਰਡ ਪੁਲਿਸ ਕਰਮਚਾਰੀਆਂ ਡੀ.ਐੱਸ.ਪੀ. ਰਤਨ ਸਿੰਘ, ਸਬ ਇੰਸਪੈਕਟਰ ਕੁਲਵੰਤ ਸਿੰਘ, ਕਰਨੈਲ ਸਿੰਘ, ਸਬ ਇੰਸਪੈਕਟਰ ਸੁਰਿੰਦਰ ਪਾਲ ਸਿੰਘ ਤੇ ਹਰਬੰਸ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਰਿਟਾਇਰਡ ਤੇ ਸਰਵਿਸ ਕਰ ਰਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਲੋਂ ਪਿਛਲੇ ਇਕ ਸਾਲ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਯਾਦ 'ਚ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜੇਸ਼ ਠਾਕੁਰ ਡੀ.ਐੱਸ.ਪੀ. ਨੇ ਕਿਹਾ ਕਿ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਤਜ਼ਰਬਾ ਥਾਣਿਆਂ 'ਚ ਮੁਕੱਦਮਿਆਂ ਦੀ ਤਫ਼ਤੀਸ਼ ਦੌਰਾਨ ਬਹੁਤ ਲਾਭਦਾਇਕ ਹੁੰਦਾ ਹੈ | ਇਸ ਦੌਰਾਨ ਏ.ਐੱਸ.ਆਈ. ਗੁਰਦੇਵ ਸਿੰਘ ਵਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ | ਏ.ਐੱਸ.ਆਈ. ਨਾਇਬ ਸਿੰਘ ਵਲੋਂ ਤੂੰਬੀ ਦੀ ਸੁਰ ਨਾਲ ਧਾਰਮਿਕ ਤੇ ਨਸ਼ਿਆਂ ਦੇ ਖ਼ਿਲਾਫ਼ ਗੀਤ ਪੇਸ਼ ਕੀਤੇ ਗਏ | ਇਸ ਤੋਂ ਪਹਿਲਾਂ ਰਿਟਾਇਰਡ ਪੁਲਿਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਿਟਾ. ਡੀ.ਐੱਸ.ਪੀ. ਦਰਸ਼ਨ ਸਿੰਘ ਵਲੋਂ ਧਾਰਮਿਕ ਕਵਿਤਾ ਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਸਮਾਗਮ 'ਚ ਰਿਟਾ. ਡੀ.ਐੱਸ.ਪੀ. ਰਤਨ ਸਿੰਘ, ਇੰਸਪੈਕਟਰ ਧਰਮਪਾਲ, ਏ.ਐੱਸ.ਆਈ. ਹਰਦੀਪ ਸਿੰਘ, ਏ.ਐੱਸ.ਆਈ. ਚਰਨਜੀਤ ਸਿੰਘ, ਸਬ ਇੰਸਪੈਕਟਰ ਸੁਰਿੰਦਰ ਪਾਲ ਸਿੰਘ ਆਦਿ
ਹਾਜ਼ਰ ਰਹੇ | ਦਫ਼ਤਰੀ ਸਟਾਫ਼ 'ਚ ਏ.ਐੱਸ.ਆਈ. ਗੁਰਾਂਦਿੱਤਾ ਸਿੰਘ (ਸੀ.ਆਰ.ਸੀ.), ਹੈੱਡ ਕਾਂਸਟੇਬਲ ਕਿਰਨਜੀਤ ਕੌਰ, ਏ.ਐੱਸ.ਆਈ. ਕੁਲਬੀਰ ਸਿੰਘ ਬੇਦੀ (ਅਕਾਊਾਟੈਂਟ), ਏ.ਐੱਸ.ਆਈ. ਰਣਜੀਤ ਸਿੰਘ, ਹੈੱਡ ਕਾਂਸਟੇਬਲ ਰਾਮਦਿੱਤਾ ਸਿੰਘ, ਏ.ਐੱਸ.ਆਈ. ਮੱਖਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈ. ਡੀ. ਵਲੋਂ ਡੌਂਕੀ ਰੂਟ ਮਾਮਲੇ 'ਚ ਪੰਜਾਬ, ਹਰਿਆਣਾ, ਦਿੱਲੀ 'ਚ ਛਾਪੇਮਾਰੀ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਜਸਕਰਨ ਬਰਾੜ ਲੱਖੇਵਾਲੀ ਨੂੰ ਸਦਮਾ- ਪਿਤਾ ਦਾ ਦਿਹਾਂਤ
Ad Position 24