17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਪੀਕਰ ਸੰਧਵਾਂ ਵਲੋਂ ਸਰਪੰਚਾਂ, ਪੰਚਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 20-12-2025
ਫ਼ਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੋਰਾਂਵਾਲੀ ਵਿਖੇ ਸਰਪੰਚਾਂ, ਪੰਚਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਸਰਪੰਚਾਂ, ਪੰਚਾਂ ਤੇ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਤੇ ਆ ਰਹੀਆਂ ਦਿੱਕਤਾਂ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਧਿਆਨ ਨਾਲ ਜਾਣਕਾਰੀ ਪ੍ਰਾਪਤ ਕੀਤੀ | ਵਰਕਰਾਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾਰ ਤੇ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਵਰਕਰਾਂ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚੇ, ਇਸ ਲਈ ਉਹ ਖੁਦ ਉਨ੍ਹਾਂ ਨੂੰ ਮਿਲਣ ਆਏ ਹਨ | ਇਸ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਿਤ ਮਸਲਿਆਂ, ਸਰਕਾਰੀ ਸਕੀਮਾਂ ਦੇ ਲਾਭ, ਨੌਜਵਾਨਾਂ, ਕਿਸਾਨਾਂ ਅਤੇ ਮਹਿਲਾਵਾਂ ਦੀ ਭਲਾਈ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਸਪੀਕਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ | ਇਸ ਮੌਕੇ ਗੁਰਜਿੰਦਰ ਸਿੰਘ ਪੱਕਾ, ਬੱਬੂ ਪੱਕਾ, ਗੁਰਮੀਤ ਸਿੰਘ ਧੂੜਕੋਟ, ਸੇਵਕ ਸਿੰਘ ਧੂੜਕੋਟ, ਸਰਬਜੀਤ ਸਿੰਘ ਸਰਪੰਚ, ਜਸਵੰਤ ਸਿੰਘ, ਮਲਕੀਤ ਸਿੰਘ, ਸੇਵਕ ਸਿੰਘ, ਸੀਪਾ ਸਰਪੰਚ, ਅਭੈ ਢਿੱਲੋਂ, ਹਰਵਿੰਦਰ ਨੱਥੇਆਲਾ, ਜਗਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਲਜੀਤ ਸਿੰਘ ਢਿੱਲੋਂ ਨੇ ਵੋਟਰਾਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਐਸ.ਬੀ.ਆਈ. ਬੈਂਕ ਮੂਹਰੇ ਧਰਨਾ
Ad Position 24