ਫ਼ਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨ ਐਸੋਸੀਏਸ਼ਨ ਯੂਨਿਟ ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਮਨਾਏ ਗਏ ਪੈਨਸ਼ਨ ਦਿਵਸ ਮੌਕੇ ਪ੍ਰਸਿੱਧ ਗਾਇਕ ਹਰਿੰਦਰ ਸਿੰਘ ਸੰਧੂ ਨੇ ਆਪਣੇ ਗੀਤਾਂ ਰਾਹੀਂ ਖੂਬ ਰੰਗ ਬੰਨਿਆ | ਉਨ੍ਹਾਂ ਦੀ ਕਲਾ ਤੋਂ ਪ੍ਰਭਾਵਿਤ ਹੋ ਕੇ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ 'ਚੋਂ ਮਨੋਹਰ ਸਿੰਘ ਧੁੰਨਾ, ਇੰਦਰਜੀਤ ਸਿੰਘ ਖੀਵਾ, ਜਗਤਾਰ ਸਿੰਘ ਗਿੱਲ, ਮਨੋਹਰ ਸਿੰਘ ਦੀਪ, ਇੰਜ: ਜੀਤ ਸਿੰਘ, ਸੰਤ ਸਿੰਘ, ਪ੍ਰੋਫੈਸਰ ਨਿਰਮਲ ਕੌਸ਼ਿਕ ਤੇ ਆਤਮਾ ਸਿੰਘ ਸਿੱਧੂ ਆਦਿ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਪਿ੍ੰਸੀਪਲ ਕਿ੍ਸ਼ਨ ਲਾਲ ਬਕੋਲੀਆ ਤੇ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਦਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇੰਜ: ਬਲਵੰਤ ਰਾਏ ਗੱਖੜ ਨੇ ਪੈਨਸ਼ਨ ਦਿਵਸ ਸਬੰਧੀ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਿਤ ਰਚਨਾਵਾਂ ਪੇਸ਼ ਕੀਤੀਆਂ | ਕਾਰਜਕਾਰੀ ਕਮੇਟੀ ਦੇ ਲਗਭਗ ਸਾਰੇ ਮੈਂਬਰ ਤੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੈਨਸ਼ਨਰਜ਼ ਨੇ ਸ਼ਮੂਲੀਅਤ ਕੀਤੀ |