ਕੋਟਕਪੂਰਾ, 19 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਭਾਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਦਫ਼ਤਰ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ | ਇਸ ਮੌਕੇ ਭੀਮ ਸੈਨ ਸ਼ਰਮਾ, ਪ੍ਰਧਾਨ ਸੁਭਾਸ਼ ਸ਼ਰਮਾ, ਖਰੈਤੀ ਲਾਲ ਸ਼ਰਮਾ, ਬਲਵਿੰਦਰ ਸਿੰਘ ਜਨਰਲ ਸਕੱਤਰ, ਹਰਦੀਪ ਸਿੰਘ, ਪਿ੍ੰ. ਨੰਦ ਲਾਲ, ਮਨੋਹਰ ਲਾਲ, ਜਗਸੀਰ ਸਿੰਘ, ਬਾਜ ਸਿੰਘ, ਪ੍ਰੀਤਮ ਸਿੰਘ ਤੇ ਨਛੱਤਰ ਸਿੰਘ ਨੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ ਕੀਤੀ ਤੇ ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, 2.59 ਗੁਣਾਂਕ ਨਾਲ ਤਨਖਾਹ ਫਿਕਸ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨੀ, 1-1 -16 ਦੇ ਬਕਾਏ ਯਕਮੁਕਤ ਜਾਰੀ ਕਰਨ ਦੀ ਮੰਗ ਕੀਤੀ | ਸਮਾਗਮ 'ਚ ਬਲਵਿੰਦਰ ਸਿੰਘ ਹਰੀਨੌਂ, ਰਣਜੀਤ ਸਿੰਘ ਦੀਪਕ ਅਤੇ ਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਪੱਤਰਕਾਰੀ ਦੇ ਖੇਤਰ 'ਚ ਸ਼ਲਾਘਾਯੋਗ ਕੰਮ ਕਰਨ 'ਤੇ ਮੇਘਰਾਜ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਖਰੈਤੀ ਲਾਲ ਸ਼ਰਮਾ ਨੇ ਸਟੇਜ ਦਾ ਸੰਚਾਲਨ ਕੀਤਾ | ਇਸ ਮੌਕੇ ਬੀਤੇ ਸਾਲ ਸਵਰਗ ਸੁਧਾਰ ਗਏ ਸੇਵਾਮੁਕਤ ਸਾਥੀਆਂ ਨੂੰ ਹਾਊਸ ਵਲੋਂ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਮੌਜੂਦਾ ਪ੍ਰਧਾਨ ਸੁਭਾਸ਼ ਚੰਦਰ ਸ਼ਰਮਾ ਨੂੰ ਦੁਬਾਰਾ ਜਥੇਬੰਦੀ ਦਾ ਪ੍ਰਧਾਨ ਚੁਣ ਲਿਆ ਗਿਆ | ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸ਼ਾਨਦਾਰ ਅਗਵਾਈ ਕਰਨ ਦੀ ਹਾਜ਼ਰੀਨ ਵਲੋਂ ਸ਼ਲਾਘਾ ਕੀਤੀ ਗਈ | ਇਸ ਮੌਕੇ ਕਰੀਬ 100 ਸੇਵਾਮੁਕਤ ਕਰਮਚਾਰੀਆਂ ਨੇ ਉਕਤ ਸਮਾਗਮ 'ਚ ਸ਼ਮੂਲੀਅਤ ਕੀਤੀ |