17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 20-12-2025
ਫ਼ਰੀਦਕੋਟ, 19 ਦਸੰਬਰ (ਸਰਬਜੀਤ ਸਿੰਘ)-ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਟ੍ਰੈਵਲ ਏਜੰਟ ਦੱਸਦੇ ਹੋਏ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਵਲੋਂ ਪੀੜ੍ਹਤ ਔਰਤ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਜੰਗਪ੍ਰਤੀਕ ਸਿੰਘ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਵਿਨੈ ਕਰਿਆਲ ਪੁੱਤਰ ਰਾਜੇਸ਼ ਕੁਮਾਰ ਵਾਸੀ ਜੈਤੋ ਵਲੋਂ ਉਸ ਦੀ ਪਤਨੀ ਜਿਸ ਦਾ ਨੈਨੀ ਦਾ ਕੋਰਸ ਕੀਤਾ ਹੋਇਆ ਹੈ, ਨੂੰ ਕਥਿਤ ਤੌਰ 'ਤੇ ਕੈਨੇਡਾ ਭੇਜਣ ਦੇ ਨਾਂਅ 'ਤੇ 6 ਲੱਖ ਰੁਪਏ ਦੀ ਠੱਗੀ ਮਾਰੀ ਹੈ | ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਧੋਖਾ ਧੜੀ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਹੋਈ ਤੇ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੁਭਾਸ਼ ਚੰਦਰ ਸ਼ਰਮਾ ਪ੍ਰਧਾਨ ਚੁਣੇ
Ad Position 24