17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹੁਣ ਗੁਰੂਕੁਲ ਗਰੁੱਪ ਆਫ਼ ਕਾਲਜਿਜ਼ ਵਿਖੇ ਮਿਲੇਗੀ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਕੋਚਿੰਗ : ਢਿੱਲੋਂ

Ad Position 21
No active advertisement
ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ, ਵਿਜ਼ਡਮ ਕੋਟਾ ਕਲਾਸਾਂ ਦੇ ਡਾਇਰੈਕਟਰ ਵਿਨੋਦ ਵਰਮਾ ਤੇ ਉਨ੍ਹਾਂ ਦੀ ਪਤਨੀ ਨੀਲਮ ਕੁਮਾਰੀ ਵਰਮਾ ਜਾਣਕਾਰੀ ਦਿੰਦੇ ਹੋਏ | <br/> 20-12-2025
ਫ਼ਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)-ਆਫੀਸਰ ਕਲੱਬ ਫ਼ਰੀਦਕੋਟ ਵਿਖੇ ਬੁਲਾਈ ਗਈ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਮੇਰੀ ਪਿਛਲੇ ਲੰਬੇ ਸਮੇਂ ਤੋਂ ਦਿਲੀ ਇੱਛਾ ਰਹੀ ਹੈ ਕਿ ਸਾਡੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਕੋਚਿੰਗ ਦੇ ਕੇ ਜੇਕਰ ਉਨ੍ਹਾ ਨੂੰ ਸਮਰੱਥ ਬਣਾਇਆ ਜਾਵੇ ਤਾਂ ਪੰਜਾਬ ਦੀ ਕਾਇਆ ਕਲਪ ਹੋ ਸਕਦੀ ਹੈ, ਕਿਉਂਕਿ ਪਹਿਲਾਂ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿਚ ਪੰਜਾਬੀ ਨੌਜਵਾਨ ਆਈ.ਏ.ਐਸ. ਤੇ ਆਈ.ਪੀ.ਐਸ. ਦੀਆਂ ਕੁਰਸੀਆਂ 'ਤੇ ਬਿਰਾਜਮਾਨ ਹੁੰਦੇ ਸਨ, ਪਰ ਅੱਜ ਪੰਜਾਬ ਵਿਚ ਦੂਜੇ ਰਾਜਾਂ ਦੇ ਆਈ.ਏ.ਐਸ. ਤੇ ਆਈ.ਪੀ.ਐਸ. ਆਦਿ ਅਧਿਕਾਰੀਆਂ ਦੀ ਬਹੁਤਾਂਤ ਹੈ | ਉਨ੍ਹਾਂ ਕਿਹਾ ਕਿ ਉਹ ਆਈ.ਏ.ਐਸ. ਤੇ ਆਈ.ਪੀ.ਐਸ. ਦੇ ਨਾਲ ਨਾਲ ਡਾਕਟਰ, ਡਿਫੈਂਸ ਅਫ਼ਸਰ, ਆਰਕੀਟੈਕਟ, ਨਾਟਾ, ਕਲੈਟ/ਜੱਜ ਟੇ੍ਰਨਿੰਗ ਸਮੇਤ ਹੋਰ ਬਹੁਤ ਸਾਰੇ ਅਜਿਹੇ ਕੋਰਸ ਕਰਵਾਉਣ ਦੀ ਯੋਜਨਾ ਬਣਾ ਰਹੇ ਹਨ, ਕਿਉਂਕਿ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਾਲਾ ਕੰਪਲੈਕਸ ਲਗਭਗ 7 ਏਕੜ 'ਚ ਬਣਿਆ ਹੋਇਆ ਹੈ, ਜਿੱਥੇ ਉਕਤ ਕੋਰਸ ਆਰਾਮ ਨਾਲ ਕਰਵਾਏ ਜਾ ਸਕਦੇ ਹਨ | ਡਾ. ਮਨਜੀਤ ਸਿੰਘ ਢਿੱਲੋਂ ਨੇ ਵਿਸਥਾਰ 'ਚ ਸਮਝਾਉਂਦਿਆਂ ਦੱਸਿਆ ਕਿ ਦਿੱਲੀ, ਚੰਡੀਗੜ੍ਹ ਤੇ ਕੋਟਾ ਵਰਗੇ ਮਹਾਂਨਗਰਾਂ ਵਿਚ ਮਿਲਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੇ ਕੋਚਿੰਗ ਦੀ ਸਹੂਲਤ ਹੁਣ ਕੋਟਕਪੂਰੇ ਦੀਆਂ 300 ਲੜਕੀਆਂ ਨੂੰ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਿਖੇ ਮਿਲੇਗੀ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੀ ਤਿਆਰੀ ਲਈ ਹੋਸਟਲ ਵਿਚ ਰਹਿਣ ਵਾਲੀਆਂ ਵਿਦਿਆਰਥਣਾ ਲਈ ਵੀ ਸ਼ਾਨਦਾਰ ਸਹੂਲਤ ਮਿਲੇਗੀ | ਵਿਜਡਮ ਕੋਟਾ ਕਲਾਸਾਂ ਦੇ ਡਾਇਰੈਕਟਰ ਵਿਨੋਦ ਵਰਮਾ ਤੇ ਉਨ੍ਹਾਂ ਦੀ ਪਤਨੀ ਨੀਲਮ ਕੁਮਾਰੀ ਵਰਮਾ ਨੇ ਆਖਿਆ ਕਿ ਦੇਸ਼ ਭਰ 'ਚ ਇਹ ਸੰਸਥਾ ਸਭ ਤੋਂ ਸਸਤੀ ਹੋਵੇਗੀ, ਇਸ 'ਚ ਪੜ੍ਹਾਈ ਦਾ ਮਿਆਰ ਉੱਚ ਪੱਧਰ ਦਾ ਹੋਵੇਗਾ | ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਵੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਕਰੀਬਨ ਇਕ ਹਜ਼ਾਰ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ-ਪਰਮਬੰਸ ਸਿੰਘ ਰੋ... ਅਗਲੀ ਖ਼ਬਰ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਕਣਕ ਤੇ ਚੌਲ ਚੋਰੀ ਕੀਤੇ
Ad Position 24