17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਡਾ. ਪ੍ਰਭਦੀਪ ਚਾਵਲਾ ਨੇ ਰਾਸ਼ਟਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਭਾਗ ਲਿਆ

Ad Position 21
No active advertisement
ਅਜੀਤ ਡੈਸਕ 20-12-2025
ਫ਼ਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)-ਸਮਾਈਲਿੰਗ ਫੇਸ ਇੰਟਰਨੈਸ਼ਨਲ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਤੇ ਸਿਹਤ ਵਿਭਾਗ ਅਧੀਨ ਸੇਵਾਵਾਂ ਨਿਭਾ ਰਹੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਅਧਿਕਾਰੀਆਂ ਦੀ ਯੋਗ ਅਗਵਾਈ ਹੇਠ ਪਿੰਡ ਪੰਚਾਇਤਾਂ ਤੇ ਹੋਰ ਸਮਾਜਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਸਰਗਰਮੀਆਂ ਕਰ ਰਹੇ ਹਨ | ਡਾ. ਪ੍ਰਭਦੀਪ ਨੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਰਾਸ਼ਟਰੀ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ, ਭਾਰਤ ਸਰਕਾਰ ਵਲੋਂ ਕਰਵਾਏ ਪ੍ਰਸ਼ੋਨਤਰੀ ਮੁਕਾਬਲੇ 'ਚ ਭਾਗ ਲਿਆ | ਇਸ ਰਾਸ਼ਟਰੀ ਪੱਧਰ ਦੇ ਪ੍ਰਸ਼ਨੋਤਰੀ ਮੁਕਾਬਲੇ 'ਚ ਭਾਗ ਲੈਣ ਤੇ ਡਾ. ਪ੍ਰਭਦੀਪ ਨੂੰ ਕੌਂਸਲ ਦੇ ਡਾਇਰੈਕਟਰ ਪ੍ਰੋਫੈਸਰ ਦਿਨੇਸ਼ ਪ੍ਰਸਾਦ ਸਕਲਾਨੀ ਵਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਗਿਆ | ਡਾ. ਚਾਵਲਾ ਨੇ ਦੱਸਿਆ ਕਿ ਇਸ ਪ੍ਰਸ਼ੋਨਤਰੀ ਮੁਕਾਬਲੇ ਦਾ ਮੁੱਖ ਮੰਤਵ ਆਮ ਲੋਕਾਂ ਵਿਚ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ, ਸਸ਼ਕਤੀਕਰਨ, ਸਮਾਜਿਕ ਸਮਾਵੇਸ਼ ਅਤੇ ਬਰਾਬਰ ਮੌਕਿਆਂ ਲਈ ਜਾਗਰੂਕਤਾ ਵਧਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਵਰਿੰਦਰ ਸਿੰਘ ਬਰਾੜ ਲੁਧਿਆਣਾ ਵਿਜੀਲੈਂਸ ਰੇਂਜ ਦੇ ਐਸ. ਐਸ. ਪੀ. ਨਿਯੁਕਤ ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ਵਿਖੇ ਸੱਭਿਆਚਾਰ ਸਮਾਗਮ
Ad Position 24