ਕੋਟਕਪੂਰਾ, 20 ਦਸੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਕੀਤੀ ਗਈ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਕੀਤੀ | ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ ਗਏ ਪ੍ਰੋਗਰਾਮ ਲਾਗੂ ਕਰਨ ਲਈ ਵਿਓਾਤਬੰਦੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ ਦਾ ਖਰੜਾ ਰਾਜ ਸਰਕਾਰਾਂ ਨੂੰ ਭੇਜਣ ਅਤੇ ਪੰਜਾਬ ਸਰਕਾਰ ਦੀ ਚੁੱਪੀ ਇਸ ਬਿੱਲ ਸਬੰਧੀ ਕੇਂਦਰ ਦੀ ਪੈੜ ਵਿਚ ਪੈੜ ਮਿਲਾਉਣ ਦਾ ਸੰਕੇਤ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀ 16 ਜਨਵਰੀ ਨੂੰ ਇਸ ਬਿੱਲ ਖ਼ਿਲਾਫ਼ ਐਸ.ਈ ਦਫ਼ਤਰ ਫ਼ਰੀਦਕੋਟ ਅੱਗੇ ਜਥੇਬੰਦੀਆਂ ਨਾਲ ਮਿਲ ਕੇ ਐਕਸ਼ਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਜਿਓਣਵਾਲਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ ਜੈਤੋ, ਬਲਾਕ ਕੋਟਕਪੂਰਾ ਆਗੂ ਜਸਮੇਲ ਸਿੰਘ ਜੱਸੀ ਕੋਟਕਪੂਰਾ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਛਿੰਦਾ ਸਿੰਘ ਦਲ ਸਿੰਘ ਵਾਲਾ, ਬਲਾਕ ਜੈਤੋ ਆਗੂ ਬਲਜੀਤ ਸਿੰਘ ਢੈਪਈ ਤੋਂ ਇਲਾਵਾ ਇਕਾਈਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ |