13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਵਿਸ਼ਾਲ ਰੈਲੀ ਅੱਜ

Ad Position 21
No active advertisement
ਅਜੀਤ ਡੈਸਕ 21-12-2025
ਕੋਟਕਪੂਰਾ, 20 ਦਸੰਬਰ (ਗਿੱਲ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਦੇ ਲਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਇਕ ਵਿਸ਼ਾਲ ਰੈਲੀ 21 ਦਸੰਬਰ ਨੂੰ ਕੋਟਕਪੂਰਾ ਫ਼ਰੀਦਕੋਟ ਰੋਡ ਪੁਲ ਦੇ ਥੱਲੇ ਰੱਖੀ ਗਈ ਹੈ | ਇਸ ਸਬੰਧੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਰੈਲੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਰਹਿਨੁਮਾਈ ਹੇਠ ਕੀਤੀ ਜਾ ਰਹੀ ਹੈ | | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਇਸ ਸਰਕਾਰ ਵਲੋਂ ਚਾਰ ਸਾਲਾਂ ਤੋਂ ਸਾਡੇ ਮਸਲਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨਾਂ ਕਿਹਾ ਕਿ ਇਸ ਰੈਲੀ ਵਿਚ ਡਾ. ਜਗਦੇਵ ਸਿੰਘ ਚਹਿਲ ਆਰਗੇਨਾਈਜ਼ਰ ਪੰਜਾਬ, ਡਾ. ਦੀਦਾਰ ਸਿੰਘ ਆਰਗੇਨਾਈਜ਼ਰ ਸੈਕਟਰੀ ਪੰਜਾਬ, ਡਾ. ਸਤਵੀਰ ਸਿੰਘ ਮਿਰਜੇ ਕੇ ਕੋਆਰਡੀਨੇਟਰ ਪੰਜਾਬ, ਡਾ. ਗੁਰਤੇਜ ਮਚਾਕੀ ਫ਼ਰੀਦਕੋਟ ਅਤੇ ਹੋਰ ਡਾਕਟਰ ਸਾਥੀ ਵੱਡੀ ਪੱਧਰ 'ਤੇ ਸ਼ਿਰਕਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਘਰ ਅੱਗੇ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਹੋਈ
Ad Position 24