13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਘਰ ਅੱਗੇ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 21-12-2025
ਕੋਟਕਪੂਰਾ, 20 ਦਸੰਬਰ (ਮੋਹਰ ਸਿੰਘ ਗਿੱਲ)- ਬੀਤੀ 12 ਦਸੰਬਰ ਨੂੰ ਦਿਨ ਦਿਹਾੜੇ ਕਰੀਬ 3 ਵਜੇ ਘਰ ਦੇ ਮੂਹਰਿਉਂ ਨਵਾਂ ਮੋਟਰਸਾਈਕਲ ਚੋਰੀ ਹੋ ਗਿਆ | ਜਤਿੰਦਰ ਕੁਮਾਰ ਜੋਨੀ ਅਤੇ ਦੀਪਕ ਕੁਮਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਕਾਲੇ-ਲਾਲ ਰੰਗ ਦਾ ਹੀਰੋ ਸੀ.ਡੀ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 04 ਜੈਡ 0513 ਘਰ ਦੇ ਮੂਹਿਰਉਂ, ਨਾਰੰਗ ਸਟਰੀਟ ਪੁਰਾਣਾ ਸ਼ਹਿਰ ਕੋਟਕਪੂਰਾ ਤੋਂ ਦਿਨ ਦਿਹਾੜੇ ਚੋਰੀ ਹੋ ਗਿਆ | ਉਨ੍ਹਾਂ ਚੋਰ ਦਾ ਨਾਮ ਦੱਸਣ ਵਾਲਿਆਂ ਨੂੰ ਪੰਜ ਹਜ਼ਾਰ ਰੁਪਏ ਨਕਦ ਇਨਾਮ ਦੇਣ ਐਲਾਨ ਕੀਤਾ ਹੈ | ਉਕਤ ਚੋਰੀ ਦੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ | ਸੰਪਰਕ ਕਰਨ 'ਤੇ ਡੀ.ਐਸ.ਪੀ ਸੰਜੀਵ ਕੁਮਾਰ ਅਤੇ ਐਸ.ਐਚ.ਓ ਗੁਰਵਿੰਦਰ ਸਿੰਘ ਥਾਣਾ ਸਿਟੀ ਕੋਟਕਪੂਰਾ ਨੇ ਆਖਿਆ ਕਿ ਚੋਰ ਨੂੰ ਮੋਟਰਸਾਈਕਲ ਸਮੇਤ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੋਸਟਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਖੇਡਾਂ 'ਚ ਹੂੰਝਾ ਫ਼ੇਰ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਵਿਸ਼ਾਲ ਰੈਲੀ ਅੱਜ
Ad Position 24