ਸਾਦਿਕ, 20 ਦਸੰਬਰ (ਆਰ.ਐਸ.ਧੁੰਨਾ)-ਪਿੰਡ ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਅੱਜ ਮੈਗਾ ਪੀ.ਟੀ.ਐਮ ਹੋਈ | ਮੈਗਾ ਪੀ.ਟੀ.ਐਮ. ਤਹਿਤ ਮਾਪਿਆਂ ਨੇ ਸਕੂਲ ਆ ਕੇ ਜਮਾਤ ਦੀ ਇੰਚਾਰਜ ਨਾਲ ਆਪਣੇ ਬੱਚਿਆਂ ਦੇ ਉਜਵੱਲ ਭਵਿੱਖ ਲਈ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਸਕੂਲ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ | ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਕੁਲਵੰਤ ਸਿੰਘ ਚੀਫ਼ ਐਗਰੀਕਲਚਰ ਅਫ਼ਸਰ ਫ਼ਰੀਦਕੋਟ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਸਕੂਲ ਦੀ ਹਰਿਆਵਲ ਤੇ ਵਧੀਆ ਕਿਸਮ ਦੇ ਲੱਗੇ ਬੂਟੇ ਦੇਖ ਕੇ ਸਕੂਲ ਸਟਾਫ਼ ਦੀ ਪ੍ਰਸੰਸਾ ਕੀਤੀ | ਇਸ ਮੌਕੇ ਐਸ ਐਮ ਸੀ ਕਮੈਟੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸੀ |