13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੁਲਿਸ ਨੇ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ

Ad Position 21
No active advertisement
ਅਜੀਤ ਡੈਸਕ 21-12-2025
ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ 'ਕਾਰਡਨ ਐਂਡ ਸਰਚ ਆਪ੍ਰੇਸ਼ਨ' (ਕੈਸ਼ੋ) ਚਲਾਇਆ ਗਿਆ | ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ 'ਪੌਇੰਟ ਆਫ਼ ਸੇਲ' ਪੱਧਰ 'ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ | ਇਹ ਸਰਚ ਆਪ੍ਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ ਦੀ ਸੁਪਰਵੀਜਨ ਹੇਠ ਫ਼ਰੀਦਕੋਟ ਅੰਦਰ ਚਲਾਇਆ ਗਿਆ ਜਿਸ ਦੌਰਾਨ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਨੂੰ ਆਪਣੀ-ਆਪਣੀ ਸਬ-ਡਵੀਜ਼ਨਾਂ ਵਿਚ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ 'ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ | ਇਸ ਸਰਚ ਆਪ੍ਰੇਸ਼ਨ ਦੌਰਾਨ ਮੁੱਖ ਅਫ਼ਸਰ ਥਾਣਾ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ 'ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ 'ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕਿ੍ਮੀਨਲ ਰਿਕਾਰਡ ਹਨ, ਉਨ੍ਹਾਂ ਉੱਪਰ ਪੁਲਿਸ ਪਾਰਟੀਆਂ ਵਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ | ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾਂ ਦੀ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾੳਾੂਡ ਅੱਪ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਰਚ-2025 ਤੋਂ ਹੁਣ ਤੱਕ 780 ਮੁਕੱਦਮੇ ਦਰਜ ਕਰਕੇ 1201 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੌਰਾਨ 28 ਕਿਲੋ ਤੋ ਵੱਧ ਹੈਰੋਇਨ, 07 ਕਿਲੋ ਅਫ਼ੀਮ, 20 ਕੁਇੰਟਲ ਦੇ ਕਰੀਬ ਪੋਸਤ, 20 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਨਸ਼ਿਆਂ ਦੇ ਸੋਦਾਗਰਾਂ/ਸਮੱਗਲਰਾਂ ਵਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਪਿਛਲੇ 15 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਤੋਂ ਜ਼ਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਪਾਸੋਂ ਮਨਜ਼ੂਰੀ ਹਾਸਿਲ ਕਰਨ ਉਪਰੰਤ ਫ਼ਰੀਜ ਕਰਵਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ -ਮਾਮਲਾ ਯੋਗ ਖਿਡਾਰੀਆਂ ਨੂੰ ਕੌਮੀ ਖੇਡਾਂ ਤੋਂ ਵਾਂਝੇ ਕਰਨ ਦਾ-<br> ਰਗਬੀ ਖੇਡ ਦੀਆਂ ਬੇਨਿਯਮੀਆਂ ਦੀ ਉਚ ਪੱਧਰੀ ਜਾਂ...
Ad Position 24