ਫ਼ਰੀਦਕੋਟ, 20 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜ਼ਪੁਰ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਨਸ਼ਾ ਸਮਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਪੁਲ ਸੇਮਨਾਲਾ ਮੌਜੂਦ ਸਨ ਤਾਂ ਕਾਰ 'ਤੇ ਆ ਰਹੇ ਦਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਜਰਨੇਲ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |