ਮਲੋਟ, 20 ਦਸੰਬਰ (ਪਾਟਿਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਪੰਚਾਇਤ ਮੈਂਬਰ, ਨੰਬਰਦਾਰ ਰਜਿੰਦਰ ਸਿੰਘ, ਹੈੱਡ ਟੀਚਰ ਰਜੇਸ਼ ਕੁਮਾਰ, ਸੀ.ਐੱਚ.ਟੀ. ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਲਾਭ ਸਿੰਘ, ਮੈਡਮ ਪ੍ਰੀਆ, ਗੁਰਮੀਤ ਕੌਰ ਅਤੇ ਰਣਜੀਤ ਸਿੰਘ ਸਮੇਤ ਹੋਰ ਅਧਿਆਪਕਾਂ ਤੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਮੂਲੀਅਤ ਕੀਤੀ | ਮਿਲਣੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਕੂਲੀ ਗਤੀਵਿਧੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ | ਅਧਿਆਪਕਾਂ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਸਕੂਲ ਦਾ ਪੂਰਾ ਸਹਿਯੋਗ ਕਰਨ ਅਤੇ ਬੱਚਿਆਂ ਨੂੰ ਨਿਯਮਿਤ ਤੌਰ 'ਤੇ ਸਕੂਲ ਭੇਜਣ | ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕਰਦੇ ਹੋਏ ਸਕੂਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ |