13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਮਿਡਲ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ

Ad Position 21
No active advertisement
ਅਜੀਤ ਡੈਸਕ 21-12-2025
ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਕੇਬਲ ਨੈੱਟਵਰਕ ਫ਼ਰੀਦਕੋਟ ਦੇ ਸੰਜੀਵ ਕੁਮਾਰ ਟਿੰਕੂ ਮੌਂਗਾ, ਹਰਪ੍ਰੀਤ ਸਿੰਘ ਪ੍ਰੀਤ, ਰਾਜਿੰਦਰ ਸਿੰਘ ਬਰਾੜ, ਚੰਦਰਪਾਲ ਗਿਰੀ, ਗੁਰਦੇਵ ਸਿੰਘ ਡੁਬਈ ਵਾਲੇ, ਸਰਬਜੀਤ ਸਿੰਘ ਮੌੜ, ਦੁਸਹਿਰਾ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਸ਼ੋਕ ਸੱਚਰ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਵਲੋਂ 42 ਬੱਚਿਆਂ ਨੂੰ ਬਲੇਜ਼ਰ ਸੌਂਪੇ ਗਏ | ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਸਭ ਨੂੰ ਜੀ ਆਇਆਂ ਆਖਿਆ | ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਇਨ੍ਹਾਂ ਤਿੰਨ ਸਮਾਜ ਸੇਵੀ ਸੱਜਣਾਂ ਦੇ ਨਾਲ ਹੀ ਗੁਰਦੇਵ ਸਿੰਘ ਡੁਬਈ, ਸਰਬਜੀਤ ਸਿੰਘ ਮੌੜ ਦਾ ਸਹਿਯੋਗ ਦੇ ਕੇ ਬੱਚਿਆਂ ਲਈ ਬਲੈਜ਼ਰ ਲੈ ਕੇ ਦੇਣ 'ਤੇ ਧੰਨਵਾਦ ਕੀਤਾ | ਹੈਲਥ ਫ਼ਾਰ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਡਾ. ਵਿਸ਼ਵਦੀਪ ਗੋਇਲ ਦੇ ਸਹਿਯੋਗ ਨਾਲ ਇਕ-ਇਕ ਐਕਸਟਰਾ ਮੁਕੰਮਲ ਵਰਦੀ ਦਿੱਤੀ ਗਈ ਹੈ | ਇਸ ਮੌਕੇ ਸਮਾਜ ਸੇਵੀ ਰਮੇਸ਼ ਗੇਰਾ, ਕੇ.ਪੀ. ਸਿੰਘ ਸਰਾਂ, ਵਿਕਾਸ ਅਰੋੜਾ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਾਸਟਰ ਸੁਦੇਸ਼ ਕੁਮਾਰ, ਐਸ.ਐਸ.ਮਿਸਟ੍ਰੈਸ ਜਸਵਿੰਦਰ ਕੌਰ, ਸਾਇੰਸ ਮਿਸਟ੍ਰੈਸ ਜਗਦੀਪ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ 'ਚ ਦੰਦਾਂ ਦਾ ਵਿਸ਼ੇਸ਼ ਜਾਂਚ ਕੈਂਪ 22 ਤੋਂ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ
Ad Position 24