ਫ਼ਰੀਦਕੋਟ, 20 ਦਸੰਬਰ (ਪੁਰਬਾ)-ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 22 ਤੋਂ 27 ਦਸੰਬਰ ਤੱਕ ਦਸਮੇਸ਼ ਡੈਂਟਲ ਕਾਲਜ ਵਿਖੇ ਹਰ ਰੋਜ਼ ਸਵੇਰ 9:30 ਵਜੇ ਤੋਂ 3 ਵਜੇ ਲਗਾਇਆ ਜਾਵੇਗਾ | ਦਸਮੇਸ਼ ਡੈਂਟਲ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨਕਾਰਾ ਹੋਏ, ਦੰਦਾਂ ਦੀ ਸਫ਼ਾਈ, ਦੰਦਾਂ ਦੀਆਂ ਖੋਡਾਂ ਭਰਨੀਆਂ, ਦੰਦਾਂ ਦੀਆਂ ਨਸਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਦੰਦਾਂ ਦੇ ਐਕਸਰੇ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |