13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਸੰਮਤੀ ਜ਼ੋਨ ਚੰਦਭਾਨ ਤੋਂ ਅਮਨਦੀਪ ਕੌਰ ਬਰਾੜ ਮੈਂਬਰ ਬਣੇ

Ad Position 21
No active advertisement
ਅਜੀਤ ਡੈਸਕ 21-12-2025
ਜੈਤੋ, 20 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਬਲਾਕ ਸੰਮਤੀ ਚੋਣਾਂ ਵਿਚ ਹਲਕਾ ਜੈਤੋ ਵਿਚ ਆਪ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਵਿਚ ਜ਼ੋਨ ਚੰਦਭਾਨ ਤੋਂ ਅਮਨਦੀਪ ਕੌਰ ਵਲੋਂ ਵੱਡੀ ਲੀਡ ਨਾਲ ਇਹ ਚੋਣ ਜਿੱਤ ਕੇ ਅਮੋਲਕ ਸਿੰਘ ਦੀ ਝੋਲੀ ਪਾ ਦਿੱਤੀ | ਨਵਨਿਯੁਕਤ ਬਲਾਕ ਸੰਮਤੀ ਮੈਂਬਰ ਅਮਨਦੀਪ ਕੌਰ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਜਿੱਤ ਦਾ ਸਿਹਰਾ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਸਿਰ ਜਾਂਦਾ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ | ਇਸ ਮੌਕੇ ਸੰਦੀਪ ਸਿੰਘ ਸਰਪੰਚ, ਚਰਨਜੀਤ ਸਰਪੰਚ, ਸੁਖਦੀਪ ਸਿੰਘ ਸਰਪੰਚ, ਪਰਮਜੀਤ ਸਿੰਘ ਫ਼ੌਜੀ, ਰੇਸ਼ਮ ਸਿੰਘ, ਸਹਿਜ਼ਪਾਲ ਸਿੰਘ ਬਰਾੜ, ਜਸਕਰਨ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਨੇ ਹੜ੍ਹ ਪੀੜਤ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਸਾਬਕਾ ਮੰਤਰੀ ਸਵ: ਗੁਰਦੇਵ ਸਿੰਘ ਬਾਦਲ ਦਾ ਪੋਤਰਾ ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਿਆ
Ad Position 24