ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਚਾਰ ਸਾਹਿਬਜ਼ਾਦਿਆਂ ਨਾਲ ਸਬੰਧਿਤ ਜਾਰੀ ਵੱਖ-ਵੱਖ ਗਤੀਵਿਧੀਆਂ ਤਹਿਤ ਸਿੱਖ ਇਤਿਹਾਸ ਦੇ ਇਕ ਸ਼ਾਨਦਾਰ ਅਧਿਆਇ, ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਇਕ ਵਿਸ਼ੇਸ਼ ਸ਼ਬਦ ਕੀਰਤਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਕਵਿਤਾਵਾਂ ਪੇਸ਼ ਕੀਤੀਆਂ | ਪੰਜਾਬੀ ਵਿਭਾਗ ਦੇ ਮੁਖੀ ਅਮਨਪ੍ਰੀਤ ਸਿੰਘ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਛੋਟੇ ਬੱਚਿਆਂ ਨੇ ਪੋਸਟਰਾਂ ਰਾਹੀਂ ਸਾਹਿਬਜਾਦਿਆਂ ਦੀ ਬਹਾਦਰੀ, ਸ਼ਹਾਦਤ ਅਤੇ ਸਿੱਖ ਇਤਿਹਾਸ ਦੀ ਮਹਾਨ ਪਰੰਪਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾ ਸਿਰਫ਼ ਸਿੱਖ ਇਤਿਹਾਸ ਲਈ ਸਗੋਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ ਅਤੇ ਇਮਾਨਦਾਰੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਨੇ ਕਿਹਾ ਕਿ ਪੰਜਾਬ ਨਾਇਕਾਂ ਅਤੇ ਸ਼ਹੀਦਾਂ ਦੀ ਧਰਤੀ ਰਹੀ ਹੈ | ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਨੂੰ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਅਤੇ ਸੱਚ ਦੇ ਮਾਰਗ 'ਤੇ ਅਡੋਲ ਰਹਿਣ ਲਈ ਪ੍ਰੇਰਿਤ ਕਰਦੀ ਹੈ |