13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਿਵੇਕ ਸਕੂਲ ਬਰਗਾੜੀ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-12-2025
ਬਰਗਾੜੀ, 20 ਦਸੰਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਬੱਚਿਆਂ ਵਲੋਂ ਸ੍ਰੀ ਜਪੁ ਜੀ ਸਾਹਿਬ ਦੇ ਜਾਪ ਕਰਕੇ ਕੀਤੀ | ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਇੰਨੀ ਛੋਟੀ ਉਮਰ ਵਿਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਹ ਸਾਹਿਬਜ਼ਾਦੇ ਸਨ ਜਿੰਨ੍ਹਾਂ ਆਪਣੇ ਧਰਮ ਦੀ ਰੱਖਿਆ ਅਤੇ ਹੱਕ ਸੱਚ ਦੀ ਖਾਤਰ ਸ਼ਹਾਦਤਾਂ ਦਿੱਤੀਆਂ | ਬੱਚਿਆਂ ਨੂੰ ਸਾਹਿਬਜ਼ਾਦਿਆਂ ਸਬੰਧੀ ਸਵਾਲ-ਜਵਾਬ ਵੀ ਪੁਛੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ, ਹਰਜਿੰਦਰ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਸਮਾਜ ਵਿਚੋਂ ਹਰ ਤਰਾਂ ਦੀ ਬੇਇਨਸਾਫੀ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਹਮੇਸ਼ਾਂ ਸੱਚ 'ਤੇ ਪਹਿਰਾ ਦੇਣਾ ਚਾਹੀਦਾ ਹੈ | ਇਸ ਮੌਕੇ ਕੋਆਰਡੀਨੇਟਰ ਅਮਰਜੀਤ ਕੌਰ, ਗਗਨਦੀਪ ਕੌਰ, ਸਮੂਹ ਸਟਾਫ, ਬੱਚੇ ਆਦਿ ਹਾਜ਼ਰ ਸਨ |੍ਰ
Ad Position 22
No active advertisement
ਪਿਛਲੀ ਖ਼ਬਰ ਗੁਰਬਚਨ ਸਿੰਘ ਸਾਹੋਕੇ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ 'ਚ ਸ਼ਬਦ ਕੀਰਤਨ ਪ੍ਰੋਗਰਾਮ ਕਰਵਾਇਆ
Ad Position 24