ਮੰਡੀ ਲੱਖੇਵਾਲੀ, 20 ਦਸੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਚ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ | ਇਸ ਅਥਲੈਟਿਕਸ ਮੀਟ ਦਾ ਉਦਘਾਟਨ ਪਿ੍ੰਸੀਪਲ ਸੰਜੂ ਬੱਬਰ ਨੇ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦਾ ਝੰਡਾ ਲਹਿਰਾਉਣ ਤੋਂ ਬਾਅਦ ਰੰਗ-ਬਿਰੰਗੇ ਗ਼ੁਬਾਰੇ ਛੱਡ ਕੇ ਅਤੇ ਮਸ਼ਾਲ ਜਗਾ ਕੇ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਚਾਰੇ ਹਾਊਸ ਦੇ ਵਿਦਿਆਰਥੀਆਂ ਵਲੋਂ ਮਸ਼ਾਲ ਦੌੜ ਦਾ ਆਯੋਜਨ ਕੀਤਾ ਗਿਆ | ਇਸ ਮੌਕੇੰ ਸੰਬੋਧਨ ਕਰਦਿਆਂ ਪਿ੍ੰਸੀਪਲ ਸੰਜੂ ਬੱਬਰ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਟਰ ਹਾਊਸ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਹਾਊਸਾਂ ਦੇ ਖਿਡਾਰੀਆਂ ਨੂੰ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਖੇਡ ਮੇਲੇ ਦੇ ਪਹਿਲੇ ਦਿਨ 200 ਮੀਟਰ ਦੌੜ (ਜੂਨੀਅਰ ਤੇ ਸੀਨੀਅਰ ਵਰਗ) ਦੀ ਦੌੜ ਦਾ ਸੈਮੀਫਾਈਨਲ ਤੇ ਫਾਈਨਲ ਮੁਕਾਬਲਾ ਕਰਵਾਇਆ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਹਾਊਸਾਂ ਦੇ ਲੰਬੀ ਛਾਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵੀ ਸਮੂਹ ਵਿਦਿਆਰਥੀਆਂ ਨੂੰ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |