13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ 'ਚ ਜੀ.ਟੀ.ਬੀ. ਗੜ੍ਹ ਸਕੂਲ ਪਹਿਲੇ ਸਥਾਨ 'ਤੇ

Ad Position 21
No active advertisement
ਅਜੀਤ ਡੈਸਕ 21-12-2025
ਸਮਾਲਸਰ, 20 ਦਸੰਬਰ (ਗੁਰਜੰਟ ਕਲਸੀ ਲੰਡੇ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਆਸੀਸ ਕੁਮਾਰ ਦੀ ਅਗਵਾਈ 'ਚ ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਸਤਿੰਦਰ ਕੌਰ ਤੇ ਮੁੱਖ ਅਧਿਆਪਕ ਯਾਦਵਿੰਦਰ ਸਿੰਘ ਦੇ ਪ੍ਰਬੰਧ ਹੇਠ ਸਰਕਾਰੀ ਹਾਈ ਸਕੂਲ ਵੈਰੋਕੇ ਵਿਖੇ ਬਲਾਕ ਬਾਘਾ ਪੁਰਾਣਾ ਦੇ ਵੱਖ-ਵੱਖ ਵੰਨਗੀਆਂ 'ਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਬਲਾਕ ਪੱਧਰ ਦੇ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੀ ਟੀਮ ਨੇ ਭਾਗ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ, ਸਕੂਲ ਸਟਾਫ਼, ਹਰੀ ਸਿੰਘ ਬਰਾੜ ਪ੍ਰਧਾਨ ਤੇ ਸਕੱਤਰ ਅਮਰਜੀਤ ਸਿੰਘ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ, ਉਪ ਚੇਅਰਮੈਨ ਜਗਰੂਪ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਪੰਚ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸਹਿਯੋਗ ਦੇਣ ਵਾਲੇ ਅਧਿਆਪਕਾਂ ਮੈਡਮ ਰਾਜਿੰਦਰ ਕੌਰ, ਮੈਡਮ ਸੁਰਿੰਦਰ ਕੌਰ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਜਪਾ ਨੇ ਲਿਆ ਅਹਿਮ ਫ਼ੈਸਲਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ 30ਵੀਂ ਸਾਲਾਨਾ ਅਥਲੈਟਿਕ ਮੀਟ ਸਮਾਪਤ
Ad Position 24