ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਲੋਕ ਜਨ ਸ਼ਕਤੀ ਪਾਰਟੀ ਰਾਮ ਵਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਦੇ ਅਤਿ ਨਜ਼ਦੀਕੀ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਅੱਜ ਮੋਗਾ ਵਿਖੇ ਵਿਸ਼ੇਸ਼ ਮੀਟਿੰਗ 'ਚ ਇਕ ਅਹਿਮ ਫ਼ੈਸਲਾ ਲਿਆ ਕਿ ਸਰਬੱਤ ਦਾ ਭਲਾ ਮੰਗਣ ਵਾਲੇ ਸਾਡੇ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੇ ਚੱਲ ਰਹੇ ਸ਼ਹੀਦੀ ਦਿਹਾੜੇ ਦੇ ਦਿਨਾਂ ਵਿਚ ਕੋਈ ਵੀ ਲੋਕ ਜਨ ਸ਼ਕਤੀ ਪਾਰਟੀ ਦਾ ਅਹੁਦੇਦਾਰ ਜਾਂ ਵਰਕਰ ਆਪਣੇ ਘਰ ਵਿਚ ਕਿਸੇ ਵੀ ਤਰ੍ਹਾਂ ਦਾ ਖ਼ੁਸ਼ੀ ਦਾ ਸਮਾਗਮ ਜਿਵੇਂ ਵਿਆਹ, ਜਨਮ ਦਿਨ ਜਾਂ ਹੋਰ ਖ਼ੁਸ਼ੀ ਦੇ ਹੋਣ ਵਾਲੇ ਸਮਾਗਮ ਕਿਸੇ ਵੀ ਕੀਮਤ 'ਤੇ ਨਹੀਂ ਕਰਵਾਏਗਾ ਤੇ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਦੇ ਸਮਾਗਮਾਂ ਵਿਚ ਕਿਸੇ ਵੀ ਕੀਮਤ 'ਤੇ ਸ਼ਾਮਿਲ ਤੱਕ ਨਹੀਂ ਹੋਵੇਗਾ |