ਲੰਬੀ, 20 ਦਸੰਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਿੱਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਪਿੰਡ ਬਾਦਲ ਵਿਖੇ ਪਹੁੰਚਣਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਹਲਕਾ ਬਰਨਾਲਾ ਤੋਂ ਆਜ਼ਾਦ ਤੌਰ 'ਤੇ ਜਿੱਤੇ ਤਿੰਨ ਬਲਾਕ ਸੰਮਤੀ ਮੈਂਬਰ ਯਾਦਵਿੰਦਰ ਸਿੰਘ (ਜ਼ੋਨ ਖੁੱਡੀਆਂ ਕਲਾਂ), ਹਰਮੇਲ ਸਿੰਘ ਮੇਲਾ (ਜ਼ੋਨ ਅਮਲਾ ਸਿੰਘ ਵਾਲਾ), ਬੀਬੀ ਗੁਰਜੀਤ ਕੌਰ (ਜ਼ੋਨ ਕੱਟੂ) ਨੇ ਅਕਾਲੀ ਆਗੂ ਕੁਲਵੰਤ ਸਿੰਘ ਕੰਤਾ ਦੀ ਅਗਵਾਈ ਵਿਚ ਪਿੰਡ ਬਾਦਲ ਪਹੁੰਚਕੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ੰ ਬੜੀ ਖੁਸ਼ੀ ਹੈ ਕਿ ਹਲਕਾ ਬਰਨਾਲਾ ਤੋਂ ਜਿੱਤੇ 3 ਬਲਾਕ ਸੰਮਤੀ ਮੈਂਬਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੈਂਬਰਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕਰਦੇ ਹਨ, ਤੇ ਪਾਰਟੀ ਵਲੋਂ ਇਨ੍ਹਾਂ ਨੂੰ ੂ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਬੀਬੀ ਰਾਜਵਿੰਦਰ ਕੌਰ, ਜਿਨ੍ਹਾਂ ਨੇ ਜ਼ੋਨ ਧਨੌਲਾ ਖੁਰਦ ਤੋਂ ਪਾਰਟੀ ਚੋਣ ਨਿਸ਼ਾਨ 'ਤੇ ਚੋਣ ਜਿੱਤੀ ਨੂੰ ੰ ਵੀ ਪਾਰਟੀ ਪ੍ਰਧਾਨ ਸ: ਬਾਦਲ ਵਲੋਂ ਸਨਮਾਨਿਤ ਕੀਤਾ ਗਿਆ |