ਗਿੱਦੜਬਾਹਾ, 20 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗੰਨ ਪ੍ਰਚਾਰ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਦੇਖਿਆ ਕਿ ਇਕ ਹੈਪੀ ਗਿੱਦੜਬਾਹਾ ਨਾਂਅ ਦੀ ਇੰਸਟਾਗ੍ਰਾਮ ਆਈ.ਡੀ. 'ਤੇ ਇਕ ਨੌਜਵਾਨ ਨੇ ਵੱਖ-ਵੱਖ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਹੋਈਆਂ ਹਨ, ਜਿਸ ਵਿਚ ਇਕ ਵੀਡੀਓ 'ਚ ਨੌਜਵਾਨ ਦੇ ਹੱਥ ਵਿਚ ਰਿਵਾਲਵਰ ਫ਼ੜਿ੍ਹਆ ਹੋਇਆ ਹੈ ਅਤੇ ਭੜਕਾਊ ਗਾਣਾ ਲਗਾਇਆ ਹੋਇਆ ਹੈ | ਪੁਲਿਸ ਨੇ ਉਕਤ ਮਾਮਲੇ ਵਿਚ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਗਿੱਦੜਬਾਹਾ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |