13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਥਲੈਟਿਕ ਮੁਕਾਬਲਿਆਂ 'ਚ ਵਿਦਿਆਰਥਣ ਪਰੀਨਿਤਾ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-12-2025
ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਵਲੋਂ ਕਰਵਾਈ ਗਈ ਅਸਮੀਤਾ ਅਥਲੈਟਿਕ ਲੀਗ-2025 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਪਰੀਨਿਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਉੱਚੀ ਛਾਲ ਮੁਕਾਬਲੇ ਵਿਚ ਇਸ ਵਿਦਿਆਰਥਣ ਨੇ ਆਪਣੀ ਕਾਬਲੀਅਤ, ਸੰਤੁਲਨ ਅਤੇ ਦਿ੍ੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਇਸ ਤੋਂ ਇਲਾਵਾ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸਮੁੱਚੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ | ਇਸ ਸਫ਼ਲਤਾ 'ਤੇ ਸਕੂਲ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਜੇਤੂ ਵਿਦਿਆਰਥਣ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਸਕੂਲ ਦੇ ਚੇਅਰਮੈਨ ਆਸ਼ੀਸ਼ ਤੋਲ਼ਾ, ਡਾਇਰੈਕਟਰ ਅਨੂਪਮਾ ਤੋਲ਼ਾ ਅਤੇ ਸ਼ਿਵਮ ਤੋਲ਼ਾ ਨੇ ਵੀ ਇਸ ਸਫ਼ਲਤਾ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਵਿਦਿਆਰਥਣ ਦੀ ਇਹ ਕਾਮਯਾਬੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਰਿਵਾਲਵਰ ਦਿਖਾ ਕੇ ਵੀਡੀਓ ਪਾਉਣ ਦੇ ਦੋਸ਼ 'ਚ ਮੁਕੱਦਮਾ ਦਰਜ
Ad Position 24