13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Ad Position 21
No active advertisement
ਅਜੀਤ ਡੈਸਕ 21-12-2025
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ. ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ 380 ਲੋੜਵੰਦ ਪਰਿਵਾਰਾਂ ਨੂੰ 2 ਲੱਖ 70 ਹਜ਼ਾਰ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ: ਜਗਦੇਵ ਸਿੰਘ ਬਰਾੜ ਰਿਟਾ. ਡਾਇਰੈਕਟਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਰਿਸਰਚ ਸਟੇਸ਼ਨ ਤੇ ਕੇ.ਵੀ.ਕੇ. ਫ਼ਰੀਦਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟਰੇਲੀਆ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਕਾ ਖੱਪਿਆਂਵਾਲੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਜਤਿੰਦਰ ਸਿੰਘ ਕੈਂਥ, ਰਣਧੀਰ ਸਿੰਘ ਸੱਗੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਗਣਿਤ ਮੇਲਾ ਸਰਕਾਰੀ ਸਕੂਲ (ਲੜਕੇ) ਵਿਖੇ ਕਰਵਾਇਆ ਅਗਲੀ ਖ਼ਬਰ ਅਥਲੈਟਿਕ ਮੁਕਾਬਲਿਆਂ 'ਚ ਵਿਦਿਆਰਥਣ ਪਰੀਨਿਤਾ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24