13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਲਾਕ ਪੱਧਰੀ ਗਣਿਤ ਮੇਲਾ ਸਰਕਾਰੀ ਸਕੂਲ (ਲੜਕੇ) ਵਿਖੇ ਕਰਵਾਇਆ

Ad Position 21
No active advertisement
ਅਜੀਤ ਡੈਸਕ 21-12-2025
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਦੇ ਦਿਸ਼ਾ-ਨਿਰਦੇਸ਼ ਅਤੇ ਬਲਾਕ ਨੋਡਲ ਅਫ਼ਸਰ ਸੁਖਵਿੰਦਰ ਪਾਲ ਸਿੰਘ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਦੀ ਅਗਵਾਈ ਵਿਚ ਅੱਜ ਬਲਾਕ ਪੱਧਰੀ ਗਣਿਤ ਮੇਲਾ (ਹਾਈ ਵਿਭਾਗ) ਬਲਾਕ ਮੁਕਤਸਰ-1 ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸੋਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਮੇਲਿਆਂ ਦਾ ਮਹੱਤਵ ਦੱਸਦੇ ਹੋਏ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੀਤਮ ਸਿੰਘ ਹੈੱਡ ਮਾਸਟਰ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਅਤੇ ਕਨਵੀਨਰ ਯਾਦਵਿੰਦਰ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਸਨ | ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਬਤੌਰ ਜੱਜਮੈਂਟ ਮੈਂਬਰ ਮਨਵੀਰ ਭੁੱਲਰ ਲੈਕ. ਗਣਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ, ਪਰਮਜੀਤ ਕੌਰ ਲੈਕ. ਗਣਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ, ਸੁਮਿਤ ਕੁਮਾਰ ਗਣਿਤ ਮਾਸਟਰ ਸਰਕਾਰੀ ਹਾਈ ਸਕੂਲ ਜਵਾਹਰੇਵਾਲਾ ਅਤੇ ਕੁਲਜਿੰਦਰ ਸਿੰਘ ਗਣਿਤ ਮਾਸਟਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਸ਼ਾਮਿਲ ਹੋਏ | ਇਨ੍ਹਾਂ ਤੋਂ ਇਲਾਵਾ ਰਿਤਿਮਾ ਬਿਰਲਾ ਗਣਿਤ ਮਿਸਟ੍ਰੈੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ, ਕਮਲਜੀਤ ਕੌਰ ਸਾਇੰਸ ਮਿਸਟ੍ਰੈੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ, ਮਨਪ੍ਰੀਤ ਸਿੰਘ ਬੀ.ਆਰ.ਸੀ. ਬਲਾਕ ਮੁਕਤਸਰ-1, ਵਰਿੰਦਰਜੀਤ ਸਿੰਘ ਬੀ.ਆਰ.ਸੀ. ਬਲਾਕ ਮੁਕਤਸਰ-1 ਵਲੋਂ ਪ੍ਰਬੰਧਕ ਦੀ ਡਿਊਟੀ ਨਿਭਾਈ ਗਈ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਦੇ 25 ਦੇ ਲਗਪਗ ਵਿਦਿਆਰਥੀਆਂ ਨੇ ਵੱਖੋ-ਵੱਖਰੇ ਵਿਸ਼ਿਆਂ ਵਿਚ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸੋਨੀ ਵਲੋਂ ਟਰਾਫ਼ੀਆਂ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ
Ad Position 24