13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ

Ad Position 21
No active advertisement
ਅਜੀਤ ਡੈਸਕ 21-12-2025
ਮਲੋਟ, 20 ਦਸੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਮੁੱਖ ਦਫ਼ਤਰ ਮਲੋਟ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰੇਵਤਾ ਇੰਦਲੀਆ ਚੀਫ਼ ਮੈਨੇਜਰ ਮੇਨ ਬਰਾਂਚ ਭਾਰਤੀ ਸਟੇਟ ਬੈਂਕ ਮਲੋਟ ਤੋਂ ਇਲਾਵਾ ਪ੍ਰਾਜੇਸ਼ ਕੁਮਾਰ ਸੀਨੀਅਰ ਮੈਨੇਜਰ ਪੀ.ਐੱਨ.ਬੀ. ਬਠਿੰਡਾ, ਮਨੋਜ ਅਸੀਜਾ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੇ ਤਨਵੀ ਰਾਏ ਮਲੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਏ ਹੋਏ ਮਹਿਮਾਨਾਂ, ਪੈਨਸ਼ਨਰਜ਼, ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਸ਼ਾਮਿਲ ਲੋਕਾਂ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ | ਬੁਲਾਰਿਆਂ ਨੇ ਵੀ ਪੈਨਸ਼ਨਰਾਂ ਦੀ ਹਮਾਇਤ ਕਰਦਿਆਂ ਸਮੇਂ ਦੀ ਸਰਕਾਰ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਤੇ ਲੋੜੀਂਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਆਖਦਿਆਂ ਕਿਹਾ ਕਿ ਸੇਵਾ ਮੁਕਤੀ ਉਪਰੰਤ ਮਹਿੰਗਾਈ ਭੱਤੇ ਤੇ ਹੋਰ ਸਹੂਲਤਾਂ ਜ਼ਿੰਦਗੀ ਨੂੰ ਸੁਖਾਲਾ ਬਣਾਉਂਦੀਆਂ ਹਨ, ਇਸ ਲਈ ਪੈਨਸ਼ਨਰਾਂ ਨੂੰ ਸਾਰੀਆਂ ਸਹੂਲਤਾਂ ਸਮੇਂ ਸਿਰ ਦਿੱਤੀਆਂ ਜਾਣ | ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਬਾਬੂ ਰਾਮ ਤਿੰਨਾ, ਹਰਦੀਪ ਸਿੰਘ ਲੱਦੜ, ਮੁਨਸ਼ੀ ਰਾਮ ਪਤੰਗਾ ਮੀਤ ਪ੍ਰਧਾਨ, ਹਰਬੰਸ ਲਾਲ ਕੱਕੜ ਸੀਨੀਅਰ ਮੀਤ ਪ੍ਰਧਾਨ ਤੇ ਹੋਰ ਆਗੂਆਂ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਬਲਾਕ ਪੱਧਰੀ ਗਣਿਤ ਮੇਲਾ ਸਰਕਾਰੀ ਸਕੂਲ (ਲੜਕੇ) ਵਿਖੇ ਕਰਵਾਇਆ
Ad Position 24