13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਮਿਡਲ ਸਕੂਲ ਧਿਗਾਣਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਰੁਪਾਣਾ, 20 ਦਸੰਬਰ (ਜਗਜੀਤ ਸਿੰਘ)-ਸਰਕਾਰੀ ਮਿਡਲ ਸਕੂਲ ਧਿਗਾਣਾ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਦੁਆਰਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਵਰਕਸ਼ਾਪ ਵੀ ਲਗਾਈ ਗਈ, ਜਿਸ ਵਿਚ ਵਕੀਲ ਸਿੰਘ ਸ.ਸ .ਮਾਸਟਰ ਦੁਆਰਾ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ ਗਈ | ਬੱਚਿਆਂ ਦੇ ਮਾਪਿਆਂ ਤੇ ਸਮੂਹ ਕਮੇਟੀ ਮੈਂਬਰਾਂ ਨੇ ਬਹੁਤ ਹੀ ਧਿਆਨ ਨਾਲ ਇਸ ਵਰਕਸ਼ਾਪ ਨੂੰ ਸੁਣਿਆ ਅਤੇ ਆਪਣੇ ਬੱਚਿਆਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਸਟਾਫ਼ ਦੁਆਰਾ ਨਵੇਂ ਸੈਸ਼ਨ ਦੌਰਾਨ ਸਕੂਲ ਵਿਚ ਵੱਧ ਤੋਂ ਵੱਧ ਦਾਖ਼ਲਿਆਂ ਸੰਬੰਧੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਸਕੂਲ ਮੁਖੀ ਰਾਜ ਕੁਮਾਰੀ, ਰਜਨੀਤ ਗਿਰਧਰ ਹਿੰਦੀ ਮਾਸਟਰ, ਵਕੀਲ ਸਿੰਘ ਸ.ਸ. ਮਾਸਟਰ, ਲਵਪ੍ਰੀਤ ਸਿੰਘ ਸਾਇੰਸ ਮਾਸਟਰ ਅਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ਗਾਰੰਟੀ ਸਕੀਮ ਦਾ ਨਾਂਅ ਬਦਲਣਾ ਦੇਸ਼ ਭਗਤਾਂ ਦੀਆਂ ਭਾਵਨਾਵਾਂ ਦਾ ਅਪਮਾਨ-ਗਿਰਧਰ ਅਗਲੀ ਖ਼ਬਰ ਭਾਕਿਯੂ (ਰਜਿ.) ਕਾਦੀਆਂ ਬਲਾਕ ਮਲੋਟ ਤੇ ਲੰਬੀ ਦੀ ਮੀਟਿੰਗ ਹੋਈ
Ad Position 24