ਪੰਜਗਰਾੲੀਂ ਕਲਾਂ, 21 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਕਿਉਂਕਿ ਸ਼ਹੀਦ ਨੇ ਆਪਣਾ ਖੂਨ ਦੇ ਕੇ ਕੌਮ ਦੀਆਂ ਨੀਹਾਂ ਨੂੰ ਮਜ਼ਬੂਤ ਹੁੰਦਾ ਹੈ | ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਇਖ਼ਲਾਕੀ ਫ਼ਰਜ਼ ਹੈ ਕਿਉਂਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਣ ਵਾਲੀਆਂ ਕੌਮਾਂ ਖ਼ਤਮ ਹੋ ਜਾਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਥੇਹ ਵਾਲਾ ਵਿਖੇ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਤੇ ਚਮਕੌਰ ਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਮਾਗਮ 'ਚ ਸ਼ਾਮਿਲ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੌਰਵਮਈ ਇਤਿਹਾਸ ਦਾ ਪ੍ਰਚਾਰ ਕਰਨ ਅਤੇ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਤਾਂ ਜੋ ਅਸੀਂ ਆਪਣੀ ਅਸਲੀ ਵਿਰਾਸਤ ਨੂੰ ਸੰਭਾਲ ਸਕੀਏ | ਇਸ ਮੌਕੇ ਭਾਈ ਨਨਦੀਪ ਸਿੰਘ ਖਾਲਸਾ, ਪ੍ਰਸਿੱਧ ਗੀਤਕਾਰ ਬੂਟਾ ਪੈਰਿਸ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਕੌਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |