30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨਰੇਗਾ ਸਕੀਮ ਨੂੰ ਖ਼ਤਮ ਕਰਨ ਵਿਰੁੱਧ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਸਰਬਜੀਤ ਸਿੰਘ)-ਅੱਜ ਭਾਰਤੀ ਕਮਿਊਨਿਸਟ ਪਾਰਟੀ ਅਤੇ ਏਟਕ ਦੇ ਸੱਦੇ 'ਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਖਤਮ ਕਰਨ ਸਬੰਧੀ ਲੋਕ ਸਭਾ ਵਿਚ ਪਾਸ ਕੀਤੇ ਗਏ ਬਿੱਲ ਦੇ ਵਿਰੋਧ ਵਿਚ ਸਥਾਨਕ ਸ਼ਹੀਦ ਅਮੋਲਕ ਸਿੰਘ ਔਲਖ ਭਵਨ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਗਲੀ ਮੁਹੱਲਿਆਂ ਵਿਚ ਮੋਦੀ ਸਰਕਾਰ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੱਢਿਆ ਗਿਆ | ਇਸ ਐਕਸ਼ਨ ਦੀ ਅਗਵਾਈ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਕੀਤੀ ਗਈ | ਰੈਲੀ ਨੂੰ ਅਸ਼ੋਕ ਕੌਸ਼ਲ, ਵੀਰ ਸਿੰਘ ਕੰਮੇਆਣਾ, ਗੋਰਾ ਪਿੱਪਲੀ ਅਤੇ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ 20 ਸਾਲਾਂ ਤੋਂ ਦੇਸ਼ ਦੇ ਕਰੋੜਾਂ ਪੇਂਡੂ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਵਾਲੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਨਾਮ 'ਤੇ ਬਣੇ ਨਰੇਗਾ ਕਾਨੂੰਨ ਮਨਰੇਗਾ ਨੂੰ ਖਤਮ ਕਰਕੇ ਉਸ ਦੀ ਥਾਂ 'ਤੇ ਨਵਾਂ ਰੁਜ਼ਗਾਰ ਕਾਨੂੰਨ 'ਜੀ ਰਾਮ ਜੀ' ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਯੋਜਨਾ ਦਾ ਨਾਂਅ ਹੀ ਨਹੀਂ ਬਦਲਿਆ ਸਗੋਂ ਆਪਣਾ ਯੋਗਦਾਨ 90 ਫ਼ੀਸਦੀ ਤੋਂ ਘਟਾ ਕੇ 60 ਫ਼ੀਸਦੀ ਕਰ ਦਿੱਤਾ ਹੈ ਜਿਸ ਨਾਲ ਇਸ ਸਕੀਮ ਦਾ ਭੋਗ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਵੱਖ ਵੱਖ ਰਾਜ ਸਰਕਾਰਾਂ 40 ਫੀਸਦੀ ਹਿੱਸਾ ਪਾਉਣ ਤੋਂ ਅਸਮਰਥ ਜਾਪਦੀਆਂ ਹਨ | ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਨਵਾਂ ਕਾਨੂੰਨ ਰੱਦ ਕੀਤਾ ਜਾਵੇ, ਪੁਰਾਣੀ ਮਨਰੇਗਾ ਸਕੀਮ ਬਹਾਲ ਰੱਖੀ ਜਾਵੇ, ਸਾਲ ਵਿਚ ਘੱਟੋ ਘੱਟ 200 ਦਿਨ ਕੰਮ ਦਿੱਤਾ ਜਾਵੇ ਤੇ 700 ਦਿਹਾੜੀ ਦੇਣੀ ਯਕੀਨੀ ਬਣਾਈ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਪ੍ਰਤੀਨਿਧ ਲਵਪ੍ਰੀਤ ਕੌਰ ਜ਼ਿਲ੍ਹਾ ਮਾਲ ਅਫਸਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪੱਪੀ ਢਿਲਵਾਂ, ਰਾਮ ਸਿੰਘ ਚੈਨਾ, ਮਨਜੀਤ ਕੌਰ ਨੱਥੇਵਾਲਾ, ਰੇਸ਼ਮ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਕਾਮਰੇਡ ਅਸ਼ਵਨੀ ਕੁਮਾਰ, ਹਰਪਾਲ ਸਿੰਘ ਮਚਾਕੀ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਜਗਤਾਰ ਸਿੰਘ ਭਾਣਾ, ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ ਤੂੰਬੜਭੰਨ, ਲਵਪ੍ਰੀਤ ਕੌਰ, ਸੁਖਦੀਪ ਕੌਰ, ਕਰਮਜੀਤ ਕੌਰ, ਵਿੱਕੀ ਅਰੋੜਾ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਅਧਿਆਪਕਾਂ ਅਤੇ ਪਿ੍ੰਸੀਪਲ ਦਾ ਵਿਵਾਦ ਐੱਸ.ਡੀ.ਐੱਮ ਤੇ ਡੀ.ਈ.ਓ. ਦੇ ਦਖ਼ਲ ਤੋਂ ਬਾਅਦ ਸੁਲਝਿਆ
Ad Position 24