30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਲਾਵਾਰਸ ਹਾਲਤ ਵਿਚ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ 10 ਦੀ ਬੈਰਕ ਨੰਬਰ 7 ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਬੈਰਕ 'ਚ ਬਦੇ ਬਾਥਰੂਮ ਦੇ ਸੀਵਰੇਜ ਵਿਚੋਂ ਇਕ ਮੋਬਾਈਲ ਫ਼ੋਨ ਲਾਵਾਰਸ ਹਾਲਤ 'ਚ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਸਮਗਰੀ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਵਿਰੁੱਧ ਰੋਸ ਮੁਜ਼ਾਹਰਾ
Ad Position 24