ਫ਼ਰੀਦਕੋਟ, 22 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਾਡ ਨੇੜੇ ਤੋਂ ਸ਼ੱਕ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਨਸ਼ਾ ਸਮਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਊਾਡ, ਸਾਦਿਕ ਰੋਡ ਫ਼ਰੀਦਕੋਟ ਤੋਂ ਸ਼ੱਕ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਗੁਰਪ੍ਰੀਤ ਸਿੰਘ ਗੋਰੀ ਪੁੱਤਰ ਹਰਜਿੰਦਰ ਸਿੰਘ, ਆਜ਼ਾਦ ਸਿੰਘ ਪੁੱਤਰ ਜਗਜੀਤ ਸਿੰਘ ਅਤੇ ਰਾਜਦੀਪ ਸਿੰਘ ਪੁੱਤਰ ਨਿਰਮਲ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ=2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |