30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜਨਤਕ ਸਥਾਨ 'ਤੇ ਨਸ਼ਾ ਕਰਦੇ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਦੇਬਾ ਪੁੱਤਰ ਬੂਟਾ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਫ਼ਰੀਦਕੋਟ ਭੋਲੂਵਾਲਾ ਰੋਡ 'ਤੇ ਜੋਤ ਰਾਮ ਬਸਤੀ ਵਿਚ ਕਥਿਤ ਤੌਰ 'ਤੇ ਨਸ਼ਾ ਕਰਨ ਦੀ ਤਿਆਰੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਸਥਾਨ 'ਤੇ ਰੇਡ ਕਰਕੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਨਸ਼ੇ ਲਈ ਵਰਤੇ ਜਾਣ ਵਾਲੀ ਸਿਲਵਰ ਦੀ ਪੰਨੀ ਅਤੇ ਹੋਰ ਸਮਗਰੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਰੇਲਵੇ ਸਟੇਸ਼ਨ ਦੇ ਸ਼ੈਡਾਂ ਥੱਲਿਉਂ ਪਿ੍ੰਸ ਪੁੱਤਰ ਵਰਿੰਦਰਪਾਲ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਨਸ਼ਾ ਕਰਦੇ ਨੂੰ ਕਾਬੂ ਕੀਤਾ ਗਿਆ ਅਤੇ ਕਥਿਤ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਕਰਨ ਦੀ ਫ਼ਿਰਾਕ 'ਚ ਬੈਠੇ ਗਰੋਹ ਦੇ 4 ਦੋਸ਼ੀ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਨਸ਼ਾ ਸਮਗਰੀ ਸਮੇਤ ਤਿੰਨ ਵਿਅਕਤੀ ਕਾਬੂ
Ad Position 24