30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲੁੱਟ-ਖੋਹ ਕਰਨ ਦੀ ਫ਼ਿਰਾਕ 'ਚ ਬੈਠੇ ਗਰੋਹ ਦੇ 4 ਦੋਸ਼ੀ ਹਥਿਆਰਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਦਰ ਫ਼ਰੀਦਕੋਟ ਵਲੋਂ ਲੁੱਟ-ਖੋਹ ਕਰਨ ਦੀ ਫ਼ਿਰਾਕ ਵਿਚ ਬੈਠੇ ਗਰੋਹ ਦੇ 4 ਦੋਸ਼ੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਗਿ੍ਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਜਗਸੀਰ ਸਿੰਘ ਉਰਫ਼ ਜੱਗਾ ਵਾਸੀ ਪਿੰਡ ਅਰਾਈਆਂ ਵਾਲਾ ਕਲਾਂ, ਪਰਮਿੰਦਰ ਸਿੰਘ ਉਰਫ਼ ਧਰਮਿੰਦਰ ਸਿੰਘ ਵਾਸੀ ਰਾਮਪੁਰਾ ਫ਼ੂਲ ਹਾਲ ਪਿੰਡ ਕਲੇਰ, ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਪਿੰਡ ਝਾੜੀਵਾਲਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਾਸੀ ਜੋਤਰਾਮ ਕਾਲੋਨੀ ਭੋਲੂਵਾਲਾ ਰੋਡ, ਫ਼ਰੀਦਕੋਟ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ 1 ਰਾਡ, 1 ਕਿ੍ਪਾਨ, 1 ਕਾਪਾ ਅਤੇ ਗਰਾਰੀ ਫਿੱਟ ਕੀਤੀ ਹੋਈ ਲੋਹੇ ਦੀ ਪਾਈਪ ਵੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਸ: ਥ ਚਮਕੌਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਇਹ ਸਾਰੇ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਲੁੱਟਾਂ ਖੋਹਾਂ ਵੀ ਕਰਦੇ ਹਨ ਅਤੇ ਅੱਜ ਵੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟਾਂ ਖੋਹਾਂ ਕਰਨ ਦੀ ਤਿਆਰੀ ਕਰ ਰਹੇ ਹਨ | ਜਿਸ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਪਿੰਡ ਹਰਦਿਆਲੇਆਣੇ ਵਾਲੇ ਰੋਡ 'ਤੇ ਰੇਲਵੇ ਫ਼ਾਟਕਾਂ ਨਜ਼ਦੀਕ ਖਾਲੀ ਪਈ ਜਿੰਮ ਕੋਲ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 280 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ | ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਜਗਸੀਰ ਸਿੰਘ ਉਰਫ਼ ਜੱਗਾ ਹੈ, ਜਿਸ ਦੇ ਖ਼ਿਲਾਫ਼ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵੲਾਂ ਤਹਿਤ 9 ਮੁਕੱਦਮੇ ਦਰਜ ਰਜਿਸਟਰ ਹਨ | ਇਸ ਗਿਰੋਹ ਵਿਚ ਸ਼ਾਮਿਲ 2 ਹੋਰ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ 2 ਮਾਮਲੇ ਦਰਜ ਰਜਿਸਟਰ ਹਨ | ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਪਾਸੋਂ ਹੋਰ ਪੁਛਗਿੱਛ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ 5.50 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦੇ ਤਿੰਨ ਵਿਅਕਤੀ ਕਾਬੂ
Ad Position 24