30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਾਰੂ ਹਥਿਆਰਾਂ ਸਮੇਤ ਪੰਜ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-12-2025
ਕੋਟਕਪੂਰਾ, 22 ਦਸੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਠਿੰਡਾ ਮੋਗਾ ਤਿੰਨਕੋਣੀ ਕੋਟਕਪੂਰਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਝ ਨੌਜਵਾਨ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ | ਨਸ਼ੇ ਦੀ ਪੂਰਤੀ ਲਈ ਲੁੱਟਾਂ ਖੋਹਾਂ ਕਰਦੇ ਹਨ | ਜੋ ਅੱਜ ਵੀ ਮੋਗਾ ਰੋਡ ਲੱਕੜ ਮੰਡੀ ਦੇ ਗੇਟ ਦੇ ਅੰਦਰਲੇ ਪਾਸੇ ਬਣੇ ਕਮਰੇ ਦੇ ਓਹਲੇ ਇਕੱਠੇ ਹੋ ਕੇ ਕਿਸੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਬਾਰੇ ਸਲਾਹ ਮਸ਼ਵਰਾ ਕਰ ਰਹੇ ਹਨ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਸਾਰੇ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਉਕਤਾਨ ਵਿਅਕਤੀਆਂ ਨੂੰ ਘੇਰਾਬੰਦੀ ਕਰਕੇ ਕਾਬੂ ਕੀਤਾ | ਜਿੰਨਾਂ ਪਾਸੋਂ ਘਾਹ-ਫੂਸ 'ਚ ਛੁਪਾ ਕੇ ਰੱਖੇ ਮਾਰੂ ਹਥਿਆਰ 1 ਖੰਡਾ, 1 ਕਿ੍ਪਾਨ, 1 ਪਾਈਪ ਲੋਹਾ ਅੱਗੇ ਗਰਾਰੀ, 1 ਕਿ੍ਪਾਨ ਸਿੱਧੀ, 1 ਕਾਪਾਨੁਮਾ ਦਾਤ ਬਰਾਮਦ ਕਰਕੇ ਚਾਹਤ ਸ਼ਰਮਾ, ਹਰਸ਼ ਕੁਮਾਰ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਅੰਮਿ੍ਤਪਾਲ ਸਿੰਘ ਸਾਰੇ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਬਹੁ-ਚਰਚਿਤ ਸੁੱਖਣਵਾਲਾ ਕਤਲ ਕਾਂਡ ਅਗਲੀ ਖ਼ਬਰ 5.50 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24