30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਹੁ-ਚਰਚਿਤ ਸੁੱਖਣਵਾਲਾ ਕਤਲ ਕਾਂਡ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਨੇ ਪਿੰਡ ਸੁੱਖਣਵਾਲਾ ਵਿਚ ਹੋਏ ਕਤਲ ਮਾਮਲੇ ਵਿਚ ਇਕ ਹੋਰ ਮਹਿਲਾ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਸਾਜਿਸ ਵਿਚ ਸ਼ਾਮਿਲ ਮਿ੍ਤਕ ਦੀ ਪਤਨੀ ਅਤੇ 2 ਦੋਸ਼ੀ ਪਹਿਲਾਂ ਹੀ ਪੁਲਿਸ ਦੀ ਗਿ੍ਫ਼ਤ ਵਿਚ ਹਨ | ਇਹ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੀ ਦੋਸ਼ਣ ਦੀ ਪਹਿਚਾਣ ਵੀਰਇੰਦਰ ਕੌਰ (26) ਵਜੋਂ ਹੋਈ ਹੈ, ਜੋ ਕਿ ਫ਼ਰੀਦਕੋਟ ਦੇ ਮੁਹੱਲਾ ਖੋਖਰਾਂ ਜਤਿੰਦਰ ਚੌਕ ਦੀ ਰਹਿਣ ਵਾਲੀ ਹੈ | ਉਨ੍ਹਾਂ ਦੱਸਿਆ ਕਿ ਮਿਤੀ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਹੋਣ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਤਲ ਦੀ ਵਾਰਦਾਤ ਵਿਚ ਸ਼ਾਮਿਲ ਦੋਸਣ ਰੁਪਿੰਦਰ ਕੌਰ, ਹਰਕੰਵਲਪ੍ਰੀਤ ਸਿੰਘ ਉਰਫ਼ ਲਾਡੀ ਅਤੇ ਇਕ ਵਿਸ਼ਵਜੀਤ ਕੁਮਾਰ ਉਰਫ ਪੀਚਾ ਵੀ ਗਿ੍ਫ਼ਤਾਰ ਕੀਤਾ ਗਿਆ | ਜਿਸ ਉਪਰੰਤ ਦੋਸ਼ੀਆਂ ਦੀ ਪੁੱਛਗਿੱਛ ਅਤੇ ਟੈਕਨੀਕਲ ਤਫਤੀਸ਼ ਤੋਂ ਇਹ ਸਾਹਮਣੇ ਆਇਆ ਕਿ ਵੀਰਇੰਦਰ ਕੌਰ ਨਾਮ ਦੀ ਮਹਿਲਾ ਜੋ ਕਿ ਦੋਸ਼ਣ ਰੁਪਿੰਦਰ ਕੌਰ ਦੀ ਦੋਸਤ ਸੀ ਅਤੇ ਉਸ ਨੂੰ ਇਸ ਕਤਲ ਵਾਰਦਾਤ ਬਾਰੇ ਪਹਿਲਾਂ ਤੋਂ ਹੀ ਜਾਣਕਾਰੀ ਸੀ, ਕਿ ਰੁਪਿੰਦਰ ਕੌਰ ਵਲੋਂ ਆਪਣੇ ਸਾਥੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਣਾ ਹੈ | ਜਿਸ ਕਾਰਨ ਇਸ ਦੋਸਣ ਵੀਰਇੰਦਰ ਕੌਰ ਨੂੰ ਮਾਮਲੇ ਵਿਚ ਨਾਮਜ਼ਦ ਕਰਕੇ ਅੱਜ ਗਿ੍ਫ਼ਤਾਰ ਕੀਤਾ ਗਿਆ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਕਤਲ ਪ੍ਰੇਮ ਸਬੰਧਾਂ ਦੇ ਚੱਲਦੇ ਹੋਇਆ ਸੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਗਗਨਪ੍ਰੀਤ ਕੌਰ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਮਾਰੂ ਹਥਿਆਰਾਂ ਸਮੇਤ ਪੰਜ ਗਿ੍ਫ਼ਤਾਰ
Ad Position 24