30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮੱਤਾ ਪਰਿਵਾਰ ਨਾਲ ਵੱਡੀ ਗਿਣਤੀ 'ਚ ਰਾਜਸੀ ਤੇ ਸਮਾਜ ਸੇਵੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 23-12-2025
ਕੋਟਕਪੂਰਾ, 22 ਦਸੰਬਰ (ਮੇਘਰਾਜ)-ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਦੇ ਚਚੇਰੇ ਭਰਾ ਦਲਜੀਤ ਸਿੰਘ ਨਿੱਕਾ ਪੁੱਤਰ ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਤਾ ਦੀ ਬੀਤੇ ਦਿਨੀਂ 40 ਸਾਲ ਦੀ ਉਮਰ 'ਚ ਭਰ ਜਵਾਨੀ 'ਚ ਅਚਾਨਕ ਮੌਤ ਹੋ ਗਈ ਸੀ | ਸਵ. ਦਲਜੀਤ ਸਿੰਘ ਨਿੱਕਾ ਆਪਣੇ ਪਿੱਛੇ ਪਤਨੀ ਤੇ 1 ਪੁੱਤਰ ਨੂੰ ਛੱਡ ਗਏ ਹਨ | ਮੱਤਾ ਪਰਿਵਾਰ ਨਾਲ ਜੈਤੋ, ਕੋਟਕਪੂਰਾ ਅਤੇ ਪਿੰਡਾਂ 'ਚੋਂ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਇਸ ਤੋਂ ਇਲਾਵਾ ਦੂਰ ਦੁਰਾਡੇ ਦੇ ਪਿੰਡਾਂ ਤੋਂ ਵੀ ਲੋਕ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ਜਿਨ੍ਹਾਂ 'ਚ ਰਾਜਸੀ, ਧਾਰਮਿਕ, ਸਮਾਜਿਕ, ਸਮਾਜਸੇਵੀ ਸੰਸਥਾਵਾਂ, ਪੰਚ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਸ਼ਾਮਿਲ ਹਨ | ਪਰਿਵਾਰ ਦੇ ਮੈਂਬਰ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਦਲਜੀਤ ਸਿੰਘ ਨਿੱਕਾ ਨਮਿੱਤ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਦਸੰਬਰ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਗੁਰੂ ਕੀ ਢਾਬ, ਮੱਤਾ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਵਾਲਾ ਦੇ ਕਿ੍ਕਟ ਟੂਰਨਾਮੈਂਟ ਦੀ ਸਮਾਪਤੀ ਮੌਕੇ ਸਪੀਕਰ ਸੰਧਵਾਂ ਵਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਗਗਨਪ੍ਰੀਤ ਕੌਰ ਵਲੋਂ ਵੋਟਰਾਂ ਦਾ ਧੰਨਵਾਦ
Ad Position 24