30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਦਸਮੇਸ਼ ਸਕੂਲ 'ਚ 7 ਦਿਨਾ ਸਫ਼ਾਈ ਕੈਂਪ ਭਲਕੇ ਸ਼ੁਰੂ

Ad Position 21
No active advertisement
ਅਜੀਤ ਡੈਸਕ 23-12-2025
ਕੋਟਕਪੂਰਾ, 22 ਦਸੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਮਿਤੀ 24 ਦਸੰਬਰ ਤੋਂ 30 ਦਸੰਬਰ 2025 ਤੱਕ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ 7 ਰੋਜ਼ਾ (ਦਿਨ ਅਤੇ ਰਾਤ) ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੇਵਾ ਭਾਵਨਾ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਨਾ ਹੈ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸਫ਼ਾਈ ਅਭਿਆਨ, ਨਸ਼ਾ ਮੁਕਤੀ ਜਾਗਰੂਕਤਾ, ਸਿਹਤ ਸਿੱਖਿਆ, ਸੜਕ ਸੁਰੱਖਿਆ, ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਹਰ ਰੋਜ਼ ਸਵੇਰੇ ਯੋਗਾ, ਪਾਠ ਅਤੇ ਸਰੀਰਕ ਕਸਰਤ ਕਰਵਾਈ ਜਾਵੇਗੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕਿਹਾ ਕਿ ਕੈਂਪ ਵਿਚ ਵੱਖ-ਵੱਖ ਵਿਸ਼ਿਆਂ 'ਤੇ ਲੈਕਚਰ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਮੁੱਲਾਂ, ਸਿਹਤਮੰਦ ਜੀਵਨ ਸ਼ੈਲੀ ਅਤੇ ਨਾਗਰਿਕ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਐਨ.ਐਸ.ਐਸ. ਵਲੰਟੀਅਰ ਸਮਾਜ ਸੇਵਾ ਕਰਦਿਆਂ ਸਮਾਜ ਨਾਲ ਜੁੜਨ ਦਾ ਅਨੁਭਵ ਹਾਸਿਲ ਕਰਨਗੇ | ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ, ਪਿ੍ੰਸੀਪਲ ਸੋਮਾ ਦੇਵੀ ਅਤੇ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਕੈਂਪ ਦੀ ਸਫ਼ਲਤਾ ਲਈ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਆਕਸਬਿ੍ਜ ਵਰਲਡ ਸਕੂਲ ਦੇ ਸਾਲਾਨਾ ਸਮਾਰੋਹ ਮੌਕੇ ਵਿਦਿਆਰਥੀਆਂ ਨੇ ਕੀਤਾ ਸਭਨਾਂ ਦਾ ਖ਼ੂਬ ਮਨੋਰੰਜਨ
Ad Position 24