30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

Ad Position 21
No active advertisement
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ | <br/> 23-12-2025
ਫ਼ਰੀਦਕੋਟ, 22 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਮੇਂ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਮੁੱਖ ਮੰਤਰੀ ਸਿਹਤ ਬੀਮੇ ਸਬੰਧੀ ਸਰਵੇ ਸਮੇਤ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਵਾਉਣ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਸਰਕਾਰੀ ਕਰਮਚਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ, ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫ਼ਤ ਮੁਹੱਈਆ ਕੀਤਾ ਜਾਵੇਗਾ | ਉਨ੍ਹਾਂ ਸਮੂਹ ਐੱਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਲੋੜਵੰਦ ਵਿਅਕਤੀ/ਪਰਿਵਾਰ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਹੋਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਸੰਦੀਪ ਮਲਹੋਤਰਾ, ਐੱਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜੀ.ਏ ਗੁਰਕਿਰਨਦੀਪ ਸਿੰਘ, ਡਾ. ਵਿਸ਼ਵਦੀਪ ਗੋਇਲ, ਡਾ. ਸਰਵਦੀਪ ਸਿੰਘ ਰੋਮਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਸਿੱਖਾਂਵਾਲਾ ਦੇ ਖੇਡ ਮੈਦਾਨ ਲਈ 2 ਲੱਖ ਰੁਪਏ ਦੇਣ ਦਾ ਐਲਾਨ ਅਗਲੀ ਖ਼ਬਰ ਗੁਰੂ ਰਾਮਦਾਸ ਫਿਜ਼ਿਓਥਰੈਪੀ ਸੈਂਟਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24