30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਪੀਕਰ ਸੰਧਵਾਂ ਵਲੋਂ ਸਿੱਖਾਂਵਾਲਾ ਦੇ ਖੇਡ ਮੈਦਾਨ ਲਈ 2 ਲੱਖ ਰੁਪਏ ਦੇਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 23-12-2025
ਕੋਟਕਪੂਰਾ, 22 ਦਸੰਬਰ (ਮੇਘਰਾਜ)-ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂਵਾਲਾ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਪਿੰਡ ਦੇ ਖੇਡ ਮੈਦਾਨ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ਦੇ ਆਖਰੀ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਉਨ੍ਹਾਂ ਨੌਜਵਾਨਾਂ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ¢ ਉਨ੍ਹਾਂ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ, ਸਿੱਖਾਂਵਾਲਾ ਨੂੰ ਖੇਡ ਗਰਾਊਾਡ ਨਾਲ ਸੰਬੰਧਿਤ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਭਵਿੱਖ 'ਚ ਵੀ ਖੇਡਾਂ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ¢ ਕਲੱਬ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਗਜੀਤ ਸਿੰਘ ਨੇ ਪਿੰਡ ਵਾਸੀਆਂ ਤੇ ਖਿਡਾਰੀਆਂ ਵਲੋਂ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਲੱਬ ਵਲੋਂ ਖੇਡ ਗਰਾਊਾਡ ਨਾਲ ਜੁੜੀਆਂ ਕੁਝ ਮੰਗਾਂ ਰੱਖੀਆਂ ਜਿੰਨ੍ਹਾਂ ਬਾਰੇ ਸਪੀਕਰ ਸੰਧਵਾਂ ਨੇ ਸੰਬੰਧਿਤ ਵਿਭਾਗ ਨੂੰ ਤੁਰੰਤ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ¢ ਕਲੱਬ ਮੈਂਬਰਾਂ ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ 22 ਹਜ਼ਾਰ ਰੁਪਏ, ਦੂਜੇ ਸਥਾਨ ਵਾਲੀ ਟੀਮ ਨੂੰ 12 ਹਜ਼ਾਰ ਰੁਪਏ ਅਤੇ ਤੀਜੇ ਤੇ ਚੌਥੇ ਸਥਾਨ ਲਈ 31-31 ਸੌ ਰੁਪਏ ਦੇ ਨਕਦ ਇਨਾਮ ਐਨ.ਆਰ.ਆਈ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਪ੍ਰਦਾਨ ਕੀਤੇ ਗਏ¢ ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਰਪੰਚ ਹਰਬੰਸ ਸਿੰਘ, ਪਿੰਡ ਚਮੇਲੀ ਦੇ ਸਰਪੰਚ ਦਿਲਬਾਗ ਸਿੰਘ ਬਰਾੜ, ਬਲਾਕ ਸੰਮਤੀ ਮੈਂਬਰ ਗੁਰਚਰਨ ਸਿੰਘ, ਚੰਨਾ ਸੰਧੂ, ਨਿਰਮਲ ਸਿੰਘ ਢਿੱਲੋਂ, ਰਣਧੀਰ ਸਿੰਘ, ਰਣਬੀਰ ਸਿੰਘ ਖ਼ਾਲਸਾ, ਸਰਦੂਲ ਸਿੰਘ ਨੰਬਰਦਾਰ, ਹੈਪੀ ਚਮੇਲੀ ਸਮੇਤ ਵੱਡੀ ਗਿਣਤੀ 'ਚ ਖੇਡ ਪ੍ਰੇਮੀ ਤੇ ਪਿੰਡ ਵਾਸੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਨੇ 1500 ਰਿਸ਼ਵਤ ਲੈਂਦਾ ਪਟਵਾਰੀ ਦਾ ਨਿੱਜੀ ਵਿਅਕਤੀ ਕਾਬੂ ਅਗਲੀ ਖ਼ਬਰ ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ
Ad Position 24