30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਿਜੀਲੈਂਸ ਨੇ 1500 ਰਿਸ਼ਵਤ ਲੈਂਦਾ ਪਟਵਾਰੀ ਦਾ ਨਿੱਜੀ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫ਼ਰੀਦਕੋਟ ਦੇ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਭਾਨ ਸਿੰਘ ਕਾਲੋਨੀ ਦੇ ਵਸਨੀਕ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ | ਬੁਲਾਰੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕਰ ਲਿਆ | ਇਸ ਸਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ-ਢਿੱਲਵਾਂ, ਬੁਰਜ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਸਿੱਖਾਂਵਾਲਾ ਦੇ ਖੇਡ ਮੈਦਾਨ ਲਈ 2 ਲੱਖ ਰੁਪਏ ਦੇਣ ਦਾ ਐਲਾਨ
Ad Position 24