29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ 22 ਦਸੰਬਰ (ਸਰਬਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਹੀਂ ਬੇਸਹਾਰਾ, ਦੀਨ ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮੱਦਦ ਕੀਤੀ ਜਾ ਰਹੀ ਹੈ | ਜਿਸ ਤਹਿਤ ਅਜਿਹੇ ਲੋੜਵੰਦਾਂ ਨੂੰ ਰੋਜ਼ ਮਰ੍ਹਾ ਦੀਆਂ ਜ਼ਰੂਰੀ ਵਸਤਾਂ ਲਈ ਮਹੀਨਾਵਾਰ ਪੈਨਸ਼ਨ ਦਿੱਤੀ ਜਾਂਦੀ ਹੈ | ਪੰਜਾਬ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਇਕਾਈ ਵਲੋਂ ਸਥਾਨਕ ਸੰਨੀ ਰੈਣ ਬਸੇਰਾ ਵਿਖੇ ਇਸ ਸੰਖੇਪ ਸਮਾਗਮ ਦੌਰਾਨ ਟਰਸੱਟ ਵਲੋਂ ਅੰਗਹੀਣਾਂ, ਵਿਧਵਾਂ ਅਤੇ ਹੋਰ ਲੋੜਵੰਦਾਂ ਨੂੰ ਮਹੀਨਾਂਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਪ੍ਰਧਾਨ ਭਰਪੂਰ ਸਿੰਘ ਹੁੰਦਲ ਤੇ ਪੈ੍ਰਸ ਸਕੱਤਰ ਪਰਦੀਪ ਸ਼ਰਮਾ ਨੇ ਦੱਸਿਆ ਕਿ ਸਮਾਜ ਸੇਵੀ ਸ: ਐਸ.ਪੀ. ਸਿੰਘ ਉਬਰਾਏ ਵਲੋਂ ਲੋੜਵੰਦਾਂ ਦੀ ਮੱਦਦ ਤਹਿਤ ਸਰਬੱਤ ਦਾ ਭਲਾ ਟਰੱਸਟ ਰਾਹੀਂ ਲੋਕ ਭਲਾਈ ਦੇ ਕਈ ਪ੍ਰਾਜੈਕਟ ਚਲਾਏ ਜਾ ਰਹੇ | ਇਸ ਮੌਕੇ ਦਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਜੰਗ ਸਿੰਘ, ਕੈਪਟਨ ਬਲਜੀਤ ਸਿੰਘ, ਜਗਪਾਲ ਸਿੰਘ ਬਰਾੜ, ਸੂਰਤ ਸਿੰਘ ਖਾਲਸਾ, ਕਰਮਜੀਤ ਸਿੰਘ ਸਰਾਂ, ਕਮਿੰਦਰ ਸਿੰਘ ਬਿੱਟੂ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਜੈਤੋ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੋਈ ਸ਼ਰਮਨਾਕ ਹਾਰ ਅਗਲੀ ਖ਼ਬਰ ਐਡਵੋਕੇਟ ਚਰਨਪ੍ਰੀਤ ਕੌਰ ਢਿੱਲੋਂ ਸਭ ਤੋਂ ਛੋਟੀ ਉਮਰ 'ਚ ਬਣੀ ਬਲਾਕ ਸੰਮਤੀ ਮੈਂਬਰ
Ad Position 24