ਕੋਟਕਪੂਰਾ, 24 ਦਸੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਲੱਕੜ ਮੰਡੀ ਮੋਗਾ ਰੋਡ ਕੋਟਕਪੂਰਾ ਵੱਲ ਜਾ ਰਹੇ ਸਨ ਤਾਂ ਮੰਡੀ ਦੇ ਮੇਨ ਗੇਟ ਦੇ ਅੰਦਰਲੇ ਪਾਸੇ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਮੋਮੀ ਲਿਫ਼ਾਫ਼ੀ ਹੇਠਾਂ ਜ਼ਮੀਨ ਪਰ ਸੁੱਟ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ ਪਰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਦੁਆਰਾ ਹੇਠ ਸੁੱਟੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਰੇਸ਼ਮ ਸਿੰਘ ਵਾਸੀ ਜਲਾਲੇਆਣਾ ਰੋਡ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ |