ਕੋਟਕਪੂਰਾ, 24 ਦਸੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ ਉਤਸ਼ਾਹ ਨਾਲ ਕੀਤੀ ਗਈ | ਸਭ ਤੋਂ ਪਹਿਲਾਂ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਵਲੋਂ ਵਲੰਟੀਅਰਾਂ ਨੂੰ ਸਹੁੰ ਚੁਕਵਾਈ ਗਈ | ਉਪਰੰਤ ਪ੍ਰੋਗਰਾਮ ਅਫ਼ਸਰ ਨੇ ਐਨ.ਐਸ.ਐਸ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ | ਆਪਣੇ ਸੰਬੋਧਨ ਦੌਰਾਨ ਜਾਫ਼ਰ ਖਾਨ ਗਾਈਡੈਂਸ ਕੌਂਸਲਰ, ਜਸਬੀਰ ਜੱਸੀ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰੋਡਕਸ਼ਨ ਅਫ਼ਸਰ ਅਤੇ ਸੁਰਿੰਦਰ ਪਾਲ ਸਿੰਘ ਸੋਨੀ ਪੰਜਾਬੀ ਅਧਿਆਪਕ ਆਦਿ ਬੁਲਾਰਿਆਂ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਨਵਾਂ ਸਮਾਜ ਸਿਰਜਣ ਲਈ ਹਰ ਖੇਤਰ 'ਚ ਕੰਮ ਕਰਨ ਵਾਲੇ ਬੱਚੇ, ਨੌਜਵਾਨ ਤੇ ਬਜ਼ੁਰਗਾਂ ਲਈ ਨੈਤਿਕਤਾ ਬਹੁਤ ਜ਼ਰੂਰੀ ਹੈ | ਕੈਂਪ ਦੌਰਾਨ ਸਫ਼ਾਈ ਅਭਿਆਨ, ਜਾਗਰੂਕਤਾ ਰੈਲੀ, ਸਿਹਤ ਸਬੰਧੀ ਕੈਂਪ ਤੇ ਨਸ਼ਾ ਮੁਕਤੀ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਉਪਰੰਤ ਡਾਇਰੈਕਟਰ-ਪਿੰ੍ਰਸੀਪਲ ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪਿ੍ੰਸੀਪਲ ਸੋਮਾ ਦੇਵੀ, ਗੁਰਵਿੰਦਰ ਸਿੰਘ, ਗੁਰਸ਼ਿੰਦਰ ਸਿੰਘ, ਪਰਮਪ੍ਰੀਤ ਕੌਰ ਤੇ ਹੋਰ ਅਧਿਆਪਕ ਆਦਿ ਹਾਜ਼ਰ ਸਨ |